spot_img
spot_img
spot_img
spot_img
spot_img

ਕੋਰੋਨਾ ਬਾਰੇ ਅਫਵਾਹਾਂ ਫੈਲਾਉਣ ਵਾਲੇ ਵੈਬ ਚੈਨਲਾਂ ਦੀ ਹੁਣ ਨਹੀਂ ਖ਼ੈਰ !

ਕੈਪਟਨ ਦੇ ਡੀਜੀਪੀ ਨੂੰ ਆਦੇਸ਼, ਕੋਰੋਨਾ ਬਾਰੇ ਅਫਵਾਹਾਂ ਫੈਲਾਉਣ ਵਾਲੇ ਵੈਬ ਚੈਨਲਾਂ ਹੋਵੇ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਕਿ ਕੋਰੋਨਾ ਬਾਰੇ ਲੋਕਾਂ ਵਿੱਚ ਅਫਵਾਹਾਂ ਫੈਲਾਉਣ ਅਤੇ ਝੂਠਾ ਪ੍ਰਚਾਰ ਕਰਨ ਵਾਲੇ ਵੈਬ ਚੈਨਲਾਂ ਉਤੇ ਸਖਤ ਕਾਰਵਾਈ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਵੀ ਆਖਿਆ ਕਿ ਵਿਦੇਸ਼ਾਂ ਵਿੱਚ ਸਰਗਰਮ ਭਾਰਤ ਵਿਰੋਧੀ ਤੱਤਾਂ ਵੱਲੋਂ ਦਿੱਤੇ ਜਾਂਦੇ ਬਿਆਨਾਂ ਦੀ ਵੀ ਨਿਗਰਾਨੀ ਕੀਤੀ ਜਾਵੇ ਅਤੇ ਅਜਿਹੇ ਲੋਕਾਂ ਖਿਲਾਫ ਕੇਸ ਦਰਜ ਕੀਤੇ ਜਾਣ, ਭਾਵੇਂ ਉਹ ਕਿਸੇ ਵੀ ਕੋਨੇ ਵਿੱਚ ਬੈਠ ਕੇ ਸੋਸ਼ਲ ਮੀਡੀਆ ਅਤੇ ਵੈਬ ਚੈਨਲਾਂ ਤੇ ਗੁੰਮਰਾਹਕੁੰਨ ਪ੍ਰਚਾਰ ਤੇ ਅਫਵਾਹਾਂ ਫੈਲਾ ਰਹੇ ਹੋਣ।

ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਕਿ ਅਜਿਹੇ ਤੱਤਾਂ ‘ਤੇ ਭਾਰਤ ਵਿੱਚ ਪਾਬੰਦੀ ਲਗਾਉਣ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾਵੇ। ਇਹ ਹਦਾਇਤਾਂ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਅਫਵਾਹ ਫੈਲਾਉਣ ਵਾਲੇ ਅਜਿਹੇ ਤੱਤਾਂ ਖਿਲਾਫ ਮਾਮਲੇ ਦਰਜ ਕਰਨ ਦੀ ਮੁਹਿੰਮ ਦੌਰਾਨ ਜਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਬਾਰੇ ਹੋਈ ਵਰਚੁਅਲ ਮੀਟਿੰਗ ਵਿੱਚ ਡੀ.ਜੀ.ਪੀ. ਨੇ ਦੱਸਿਆ ਕਿ ਪਿਛਲੇ 10 ਦਿਨਾਂ ਦੇ ਅੰਦਰ (27 ਅਗਸਤ ਤੋਂ 7 ਸਤੰਬਰ ਤੱਕ) ਅਫਵਾਹਾਂ ਫੈਲਾਉਣ ਵਾਲਿਆਂ, ਗੁੰਮਰਾਹਕੁੰਨ ਵੀਡਿਓਜ਼ ਰਾਹੀਂ ਕੋਵਿਡ ਖਿਲਾਫ ਵਿੱਢੀ ਜੰਗ ਵਿੱਚ ਅੜਿੱਕੇ ਢਾਹੁਣ ਅਤੇ ਲੋਕਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਸਹੀ ਤਰੀਕੇ ਨਾਲ ਇਲਾਜ ਕਰਵਾਉਣ ਦੇ ਰਾਹ ਵਿੱਚ ਰੁਕਾਵਟ ਪੈਦਾ ਕਰਨ ਵਾਲਿਆਂ ਖਿਲਾਫ 8 ਮਾਮਲੇ ਦਰਜ ਕੀਤੇ ਗਏ ਹਨ।

ਇਨ੍ਹਾਂ ਕੇਸਾਂ ਵਿੱਚੋਂ ਇਕ ਕੇਸ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਵੀ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ, ਫਿਰੋਜ਼ਪੁਰ, ਮਾਨਸਾ, ਐਸ.ਏ.ਐਸ. ਨਗਰ, ਲੁਧਿਆਣਾ ਦਿਹਾਤੀ, ਲੁਧਿਆਣਾ, ਜਲੰਧਰ ਤੇ ਮੋਗਾ ਵਿਖੇ ਕੇਸ ਦਰਜ ਕੀਤੇ ਗਏ ਹਨ। ਡੀ.ਜੀ.ਪੀ. ਨੇ ਆਖਿਆ ਕਿ ਸਰਕਾਰ ਵੱਲੋਂ ਪਾਰਟੀਆਂ ਕਰਨ ਉਤੇ ਲਗਾਈ ਪਾਬੰਦੀ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਲੁਧਿਆਣਾ ਤੇ ਫਗਵਾੜਾ (ਕਪੂਰਥਲਾ) ਵਿਖੇ ਅਪਾਰਧਿਕ ਕੇਸ ਦਰਜ ਕੀਤੇ ਗਏ ਹਨ। ਹੁਣ ਤੱਕ 54 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਮੂਨ ਵਾਕ ਰਿਜ਼ੋਰਟ ਦਾ ਮਾਲਕ ਵੀ ਸ਼ਾਮਲ ਹੈ

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles