Friday, September 29, 2023
spot_img

ਜਲੰਧਰ :ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜਲੰਧਰ :ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ:ਜਲੰਧਰ ਵਿਖੇ ਤਾਇਨਾਤ ਨਗਰ ਸੁਧਾਰ ਟਰੱਸਟ ਦੇ ਸੁਪਰਡੰਟ ਮਹਿੰਦਰਪਾਲ ਨੂੰ ਵਿਜੀਲੈਂਸ ਬਿਓਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਜਾਣਕਾਰੀ ਅਨੁਸਾਰ ਸੁਪਰਡੰਟ ਨੂੰ ਚੇਤਨ ਸਰੀਨ ਜਲੰਧਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਦੋਸਤਾਂ ਦੇ ਪਲਾਟ ਗੁਰੂ ਗੋਬਿੰਦ ਸਿੰਘ ਐਵੀਨਿਊ ਵਿਚ ਹਨ ਅਤੇ ਨਗਰ ਸੁਧਾਰ ਟਰੱਸਟ ਨੂੰ ਪਲਾਟ ਟਰਾਂਸਫਟਰ ਕਰਨ ਦੇ ਅਧਿਕਾਰ ਦਿੱਤੇ ਹੋਏੇ ਹਨ।
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਸੁਪਰਡੰਟ ਮਹਿੰਦਰਪਾਲ ਵਲੋਂ ਪਲਾਟਾਂ ਦੇ ਟਰਾਂਸਫਰ ਪੱਤਰ ਜਾਰੀ ਕਰਨ ਬਦਲੇ 9000 ਰੁਪਏ ਦੀ ਮੰਗ ਕੀਤੀ ਗਈ ਸੀ।ਜਿਸ ਤੋਂ ਬਾਅਦ ਸੁਪਰਡੰਟ ਖਿਲਾਫ਼ ਵਿਜੀਲੈਂਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ।
ਜਿਸ ਤੋਂ ਬਾਅਦ ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 9,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਓਰੋ ਨੇ ਜਲੰਧਰ ‘ਚ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related Articles

Stay Connected

0FansLike
3,874FollowersFollow
0SubscribersSubscribe
- Advertisement -spot_img

Latest Articles