Friday, September 29, 2023
spot_img

ਨਸ਼ਾ ਤਸਕਰੀ ਮਾਮਲਾ -ਬਿਕਰਮ ਮਜੀਠੀਆ ਨੇ ਜ਼ਮਾਨਤ ਲਈ ਖੜਕਾਇਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ

ਚੰਡੀਗੜ੍ਹ – ਪੰਜਾਬ ਦੇ ਬਹੁ-ਚਰਚਿਤ ਨਸ਼ਾ ਤਸਕਰੀ ਕਾਂਡ ਵਿੱਚ ਨਾਮਜਦ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ।ਜਾਣਕਾਰੀ ਅਨੁਸਾਰ ਮਜੀਠੀਆ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਖਾਰਜ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।ਇਸ ਮਾਮਲੇ ਦੀ ਸੁਣਵਾਈ ਇਸ ਹਫਤੇ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।ਪਰ, ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਮਜੀਠੀਆ ਨੂੰ ਕੇਸ ਖਾਰਜ ਕਰਨ ਅਤੇ ਜ਼ਮਾਨਤ ਲਈ ਹਾਈ ਕੋਰਟ ਦੇ ਡਿਵੀਜ਼ਨਲ ਬੈਂਚ ਕੋਲ ਪਹੁੰਚ ਕਰਨ ਲਈ ਕਿਹਾ ਸੀ।

Related Articles

Stay Connected

0FansLike
3,874FollowersFollow
0SubscribersSubscribe
- Advertisement -spot_img

Latest Articles