spot_img
spot_img
spot_img
spot_img
spot_img

ਵਾਇਰਲ ਵੀਡਿਓ ਵਿੱਚ ਚਿੱਟੇ ਦਾ ਸੇਵਨ ਕਰਦਾ ਫੜਿਆ ਪੰਜਾਬ ਪੁਲਿਸ ਦਾ ਏ.ਐਸ.ਆਈ. ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਬਰਖਾਸਤ

ਚੰਡੀਗੜ,: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉਤੇ ਪੰਜਾਬ ਪੁਲਿਸ ਦੇ ਏ.ਐਸ.ਆਈ./ਐਲ.ਆਰ. ਜ਼ੋਰਾਵਰ ਸਿੰਘ ਨੂੰ ਸ਼ਨਿਚਰਵਾਰ ਨੂੰ ਬਰਖਾਸਤ ਕਰ ਦਿੱਤਾ ਗਿਆ ਜਿਸ ਦੀ ਚਿੱਟੇ ਦਾ ਸੇਵਨ ਕਰਦੇ ਦੀ ਵੀਡਿਓ ਵਾਇਰਲ ਹੋਈ ਸੀ।
ਮੁੱਖ ਮੰਤਰੀ, ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਦੇ ਨਿਰਦੇਸ਼ਾਂ ’ਤੇ ਐਸ.ਐਸ.ਪੀ. ਤਰਨ ਤਾਰਨ ਧਰੁਮਨ ਐਚ ਨਿੰਬਲੇ ਨੇ ਉਕਤ ਏ.ਐਸ.ਆਈ. ਨੂੰ ਬਰਖਾਸਤ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਵੱਲੋਂ ਅਜਿਹਾ ਗੁਨਾਹ ਕਰਦੇ ਕਿਸੇ ਵੀ ਵਰਦੀਧਾਰੀ ਮੁਲਾਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
ਮੀਡੀਆ ਦੇ ਇਕ ਹਿੱਸੇ ਦੁਆਰਾ ਸ਼ੁੱਕਰਵਾਰ ਨੂੰ ਸਾਹਮਣੇ ਲਿਆਂਦੇ ਗਏ ਵੀਡੀਓ ਦਾ ਸਖ਼ਤ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਆਪਣੇ ‘ਕੈਪਟਨ ਨੂੰ ਸਵਾਲ’ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਜਾਂਚ ਪਿੱਛੋਂ ਏ.ਐਸ.ਆਈ. ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ।
ਇਕ ਸਰਕਾਰੀ ਬੁਲਾਰੇ ਅਨੁਸਾਰ ਜਾਂਚ ਵਿੱਚ ਇਹ ਸਬੂਤ ਸਾਹਮਣੇ ਆਇਆ ਕਿ ਉਕਤ ਏ.ਐਸ.ਆਈ. (ਨੰ:438/ਤਰਨ ਤਾਰਨ, ਪੁਲੀਸ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ) ਇਕ ਲਾਈਟਰ ਅਤੇ ਚਾਂਦੀ ਦੇ ਵਰਕ ਦੀ ਮਦਦ ਨਾਲ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਿਹਾ ਸੀ ਜਿਵੇਂ ਕਿ ਵੀਡੀਓ ਵਿੱਚ ਸਾਫ਼ ਦਿਖਾਈ ਦਿੰਦਾ ਹੈ।
ਮੁੱਖ ਮੰਤਰੀ ਨੇ ਇਹ ਮਹਿਸੂਸ ਕੀਤਾ ਕਿ ਏ.ਐਸ.ਆਈ. ਜ਼ੋਰਾਵਰ ਸਿੰਘ ਨੂੰ ਨੌਕਰੀ ’ਤੇ ਕਾਇਮ ਰੱਖਣਾ ਸੂਬੇ, ਪੁਲਿਸ ਫੋਰਸ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਖਿਲਾਫ਼ ਹੋਵੇਗਾ। ਇਹ ਬਰਖਾਸਤਗੀ ਇਸ ਲਈ ਜ਼ਰੂਰੀ ਸੀ ਤਾਂ ਜੋ ਇਹ ਸਖ਼ਤ ਸੰਦੇਸ਼ ਦਿੱਤਾ ਜਾ ਸਕੇ ਕਿ ਸੂਬਾ ਸਰਕਾਰ ਖਾਸ ਕਰਕੇ ਵਰਦੀਧਾਰੀ ਮੁਲਾਜ਼ਮਾਂ ਵੱਲੋਂ ਅਜਿਹਾ ਸੰਗੀਨ ਤੇ ਗੁਨਾਹ ਭਰਪੂਰ ਕੰਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਰਖਾਸਤਗੀ ਦਾ ਇਹ ਸਖ਼ਤ ਕਦਮ ਚੁੱਕਿਆ ਜਾਣਾ ਇਸ ਲਈ ਵੀ ਜ਼ਰੂਰੀ ਸੀ ਤਾਂ ਜੋ ਲੋਕਾਂ ਦੀਆਂ ਨਜ਼ਰਾਂ ਵਿੱਚ ਪੁਲਿਸ ਅਤੇ ਸਰਕਾਰ ਦੇ ਅਕਸ ਵਿੱਚ ਕੋਈ ਵਿਗਾੜ ਨਾ ਆਵੇ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜੰਗ ਵੀ ਕਾਮਯਾਬ ਹੋ ਸਕੇ ਕਿਉਂ ਜੋ ਸੂਬਾ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਨਸ਼ਿਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਏ ਜਾਣ ਦਾ ਐਲਾਨ ਕੀਤਾ ਸੀ।
ਮੁੱਖ ਮੰਤਰੀ ਨੇ ਨਸ਼ਿਆਂ ਦੇ ਮੁੱਦੇ ਉੱਤੇ ਆਪਣੀ ਸਰਕਾਰ ਦੇ ਪੱਖ ਨੂੰ ਮੁੜ ਦਿ੍ਰੜ ਕਰਦਿਆਂ ਕਿਹਾ ਕਿ ਉਹ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਣਗੇ ਜਦੋਂ ਤੱਕ ਕਿ ਸੂਬੇ ਵਿੱਚੋਂ ਇਸ ਅਲਾਮਤ ਦੀ ਜੜ ਨਹੀਂ ਪੁੱਟੀ ਜਾਂਦੀ। ਉਨਾਂ ਇਹ ਵੀ ਕਿਹਾ ਕਿ ਇਕ ਪੁਲਿਸ ਅਧਿਕਾਰੀ ਵੱਲੋਂ ਕੀਤੀ ਨਸ਼ਾਖੋਰੀ ਦੀ ਅਜਿਹੀ ਹਰਕਤ ਨੂੰ ਮਾਫ਼ ਕਰਨਾ ਨਸ਼ਿਆਂ ਖਿਲਾਫ਼ ਜੰਗ ਨੂੰ ਕਮਜ਼ੋਰ ਕਰ ਸਕਦਾ ਹੈ।
ਉਨਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਪੁਲਿਸ ਮੁਲਾਜ਼ਮਾਂ ਕੀਤੇ ਅਜਿਹੇ ਗੁਨਾਹ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles