ਚੰਡੀਗੜ੍ਹ: ਪੰਜਾਬ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾਂ ਵਿੱਚ ਘਿਰ ਗਏ ਹਨ। ਉਸ ‘ਤੇ ਚੋਣਾਂ ਦੌਰਾਨ ਅਪਰਾਧਿਕ ਮਾਮਲੇ ਦੀ ਜਾਣਕਾਰੀ ਛੁਪਾਉਣ ਦਾ ਦੋਸ਼ ਹੈ। ਇਸ ਸਬੰਧੀ ਉਨ੍ਹਾਂ ਤੋਂ ਚੋਣ ਹਾਰਨ ਵਾਲੇ ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਵਿਧਾਇਕ ਹਰਮੀਤ ਸਿੰਘ ਨੂੰ 15 ਜੁਲਾਈ ਤੱਕ ਜਵਾਬ ਦੇਣ ਲਈ ਤਲਬ ਕੀਤਾ ਹੈ।
ਇਸ ਤੋਂ ਪਹਿਲਾਂ ਹਰਮੀਤ ਸਿੰਘ ਖ਼ਿਲਾਫ਼ ਚੋਣਾਂ ਦੌਰਾਨ ਮਾਮਲੇ ਦੇ ਵੇਰਵੇ ਲੁਕਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਇਹ ਕੇਸ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਦੀ ਸ਼ਿਕਾਇਤ ’ਤੇ ਥਾਣਾ ਸਨੌਰ ਦੇ ਜੁਲਕਾ ਵਿਖੇ ਦਰਜ ਕੀਤਾ ਗਿਆ ਸੀ।