spot_img
spot_img
spot_img
spot_img
spot_img

ਸੀ.ਆਈ.ਏ.ਸਟਾਫ ‘ਚ ਤਾਇਨਾਤ ਪੁਲਿਸ ਸਬ-ਇੰਸਪੈਕਟਰ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਸਟਾਫ ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles