ਮੋਗਾ : ਮੋਗਾ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ। ਸ਼ਹਿਰ ‘ਚ ਸੋਮਵਾਰ ਨੂੰ ਅਣਪਛਾਤੇ ਲੁਟੇਰੇ ਬੈਂਕ ਦੀ ਕੈਸ਼ ਵੈਨ ‘ਚੋਂ 60 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ, ਜਦੋਂ ਕਿ ਉਨ੍ਹਾਂ ਵਲੋਂ ਕੀਤੀ ਫਾਇਰਿੰਗ ਦੌਰਾਨ ਵੈਨ ‘ਚ ਬੈਠੇ ਗੰਨਮੈਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਤੋਂ ਇਕ ਇਨੋਵਾ ਗੱਡੀ ਓ. ਵੀ. ਸੀ. ਬੈਂਕ ਦਾ 60 ਲੱਖ ਰੁਪਿਆ ਜਮ੍ਹਾਂ ਕਰਾਉਣ ਲਈ ਮੋਗਾ ਆ ਰਹੀ ਸੀ। ਇਹ ਕੈਸ਼ ਮੋਗਾ ਦੇ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ‘ਚ ਜਮ੍ਹਾਂ ਕਰਾਉਣਾ ਸੀ।ਜਦੋਂ ਇਹ ਇਨੋਵਾ ਗੱਡੀ ਮੋਗਾ ਦੇ ਬਾਹਰਵਾਰ ਪੈਂਦੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਪੁੱਜੀ ਤਾਂ ਇਸ ਨੂੰ 4-5 ਗੱਡੀਆਂ ਨੇ ਘੇਰਾ ਪਾ ਲਿਆ। ਗੱਡੀਆਂ ‘ਚ ਸਵਾਰ ਹੋ ਕੇ ਆਏ ਅਣਪਛਾਤੇ ਲੁਟੇਰਿਆਂ ਨੇ ਪਹਿਲਾਂ ਇਨੋਵਾ ਗੱਡੀ ਦਾ ਸ਼ੀਸ਼ਾ ਤੋੜਿਆ ਅਤੇ ਫਿਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਗੱਡੀ ‘ਚ ਬੈਠੇ ਗੰਨਮੈਨ ਹਰਿੰਦਰ ਸਿੰਘ ਫੌਜੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਲੁਟੇਰੇ 60 ਲੱਖ ਦਾ ਕੈਸ਼ ਲੁੱਟ ਕੇ ਫਰਾਰ ਹੋ ਗਏ। ਫਿਲਹਾਲਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।