Home Crime News ਅਦਾਲਤ ਵਲੋਂ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਅਦਾਲਤ ਵਲੋਂ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

0

ਬਹਿਬਲ ਗੋਲੀ ਕਾਂਡ ਵਿੱਚ ਅੱਜ ਸਥਾਨਕ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜ਼ਮਾਨਤਯੋਗ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਅੱਜ ਉਸ ਅੱਗੇ ਪੇਸ਼ ਹੋਣ ਲਈ ਕਿਹਾ ਸੀ ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਉਹ ਹਾਜ਼ਰ ਨਹੀਂ ਹੋਇਆ। ਉਧਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਵੀ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਆਪਣੇ ਇੱਕ ਹੁਕਮ ਵਿੱਚ ਆਈਜੀ ਨੂੰ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ, ਜਿਸ ਕਰਕੇ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੇਰ ਸ਼ਾਮ ਆਈਜੀ ਖ਼ਿਲਾਫ਼ ਜਾਰੀ ਜ਼ਮਾਨਤਯੋਗ ਵਾਰੰਟਾਂ ਦਾ ਹੁਕਮ ਵਾਪਸ ਲੈ ਲਿਆ।

Exit mobile version