spot_img
spot_img
spot_img
spot_img
spot_img

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭ੍ਰਿਸਟਾਚਾਰ ਦੇ ਮਾਮਲੇ ‘ਚ ਆਏ ਦਿਨ ਚਰਚਾ ‘ਚ ਰਹਿਣ ਵਾਲੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ‘ਚ ਅੱਜ ਵਿਜੀਲੈਸ ਦੀ ਟੀਮ ਵਲੋ ਛਾਪੇਮਾਰੀ ਕਰਕੇ ਇਕ ਜੇ.ਈ ਸਮੇਤ ਇਕ ਕਲਰਕ ਨੂੰ 50.000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤੇ ਜਾਣ ਬਾਰੇ ਜਾਣਕਾਰੀ ਦੇਦਿਆਂ ਐਸ.ਐਸ.ਪੀ ਵਿਜੀਲੈਸ ਸ: ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਬਿਊਰੋ ਦੀ ਟੀਮ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ ਵਿੱਕਰੀ ਕਲਰਕ  ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles