ਪਟਿਆਲਾ:ਪਟਿਆਲਾ ਜ਼ਿਲਾ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਲਾਭਪਾਤਰੀਆਂ ਨੂੰ ਨਵੇਂ ਮਕਾਨਾਂ ਦੀ ਉਸਾਰੀ ਅਤੇ ਪਹਿਲਾਂ ਤੋਂ ਬਣੇ ਮਕਾਨਾਂ ਦੀ ਮੁਰੰਮਤ ਲਈ ਸਰਕਾਰ ਵੱਲੋਂ ਇੰਦਰਾ ਆਵਾਸ ਯੋਜਨਾ ਤਹਿਤ 217.90 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਪਰਿਸ਼ਦ ਦੇ ਚੇਅਰਮੈਨ ਸ. ਜਸਪਾਲ ਸਿੰਘ ਕਲਿਆਣ ਨੇ ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ਜ਼ਿਲਾ ਦਿਹਾਤੀ ਵਿਕਾਸ ਏਜੰਸੀ ਦੀ ਮੀਟਿੰਗ ਦੀ ਪ੍ਧਾਨਗੀ ਕਰਦਿਆਂ ਦਿੱਤੀ। ਉਨਾਂ ਦੱਸਿਆ ਕਿ ਯੋਗ ਬਿਨੇਕਾਰਾਂ ਦੇ ਨਾਮ ਗਰਾਮ ਸਭਾਵਾਂ ਵੱਲੋਂ ਮਤੇ ਪਵਾ ਕੇ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਰਾਹੀਂ ਪੜਤਾਲ ਕਰਨ ਉਪਰੰਤ ਅਵਾਸਸੋਫ਼ਟ ‘ਤੇ ਆਨਲਾਈਨ ਕਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਜ਼ਿਲਾ ਵਿੱਚ 172 ਨਵੇਂ ਮਕਾਨਾਂ ਦੀ ਉਸਾਰੀ ਅਤੇ 650 ਮਕਾਨਾਂ ਨੂੰ ਅਪਗ੍ਰੇਡ ਕਰਨ ਲਈ ਇਹ ਰਾਸ਼ੀ ਜਾਰੀ ਹੋਈ ਹੈ ਜੋ ਕਿ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਆਨਲਾਈਨ ਪ੍ਣਾਲੀ ਰਾਹੀਂ ਤਬਦੀਲ ਕਰ ਦਿੱਤੀ ਜਾਵੇਗੀ।
ਸ. ਕਲਿਆਣ ਨੇ ਦੱਸਿਆ ਕਿ ਜ਼ਿਲਾ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਦੇ ਸਮਾਜਿਕ, ਆਰਥਿਕ ਅਤੇ ਜਾਤ ਅਧਾਰਿਤ ਸਰਵੇਖਣ-2011 ਸਬੰਧੀ ਦਾਅਵੇ ਅਤੇ ਇਤਰਾਜਾਂ ਦਾ ਕੰਮ ਪੂਰਾ ਹੋਣ ਉਪਰੰਤ ਸਰਕਾਰ ਨੂੰ ਰਿਪੋਰਟ ਭੇਜੀ ਜਾ ਚੁੱਕੀ ਹੈ ਅਤੇ ਸਰਕਾਰ ਵੱਲੋਂ ਸਰਵੇ ਸਬੰਧੀ ਸੇਧ ਆਉਣੀ ਹਾਲੇ ਬਾਕੀ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ ਰਾਜੇਸ਼ ਤਰਿਪਾਠੀ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਮਨਰੇਗਾ ਮਜ਼ਦੂਰਾਂ ਨੂੰ ਲਗਾਇਆ ਜਾਵੇ। ਉਨਾਂ ਦੱਸਿਆ ਕਿ ਪਿੰਡਾਂ ਵਿੱਚ ਮਨਰੇਗਾ ਮਜ਼ਦੂਰਾਂ ਰਾਹੀਂ ਬੂਟੇ ਲਗਾਉਣ ਦੀ ਪ੍ਕਿਰਿਆ ਜਾਰੀ ਹੈ ਅਤੇ ਇਸ ਤੋਂ ਬਾਅਦ ਪਿੰਡਾਂ ਦੀ ਦਿੱਖ ਨੂੰ ਹੋਰ ਸੰਵਾਰਨ ਦੇ ਉਦੇਸ਼ ਨਾਲ ਰੂੜੀਆਂ ਨੂੰ ਹਟਾਉਣ ਦੀ ਪ੍ਕਿਰਿਆ ਸ਼ੁਰੂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲਾ ਦਿਹਾਤੀ ਵਿਕਾਸ ਏਜੰਸੀ ਦੇ ਮੈਂਬਰ ਵੀ ਹਾਜ਼ਰ ਸਨ।