ਚੰਡੀਗੜ੍ਹ,,:-ਇਨਫ਼ੋਰਸਮੈਂਟ ਡਾਇਰਕਟੋਰੇਟ ਨੇ ਪੰਜਾਬ ਦੇ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਧਰਮਸੋਤ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਿਸ ਤੋਂ ਬਾਅਦ ਉਹਨਾਂ ਨੂੰ ਜਲੰਧਰ ਸਥਿਤ ਈ.ਡੀ.ਦਫ਼ਤਰ ਵਿੱਚ ਲਿਜਾਇਆ ਗਿਆ ਅਤੇ ਬਾਅਦ ਵਿੱਚ ਸਿਵਲ ਹਸਪਤਾਲ ਵਿੱਚ ਇਨ੍ਹਾਂ ਦਾ ਮੈਡੀਕਲ ਕਰਾਉਣ ਉਪਰੰਤ ਮੁੜ ਈ.ਡੀ. ਦਫ਼ਤਰ ਲਿਜਾਇਆ ਗਿਆ ਹੈ। ਇਹ ਗ੍ਰਿਫ਼ਤਾਰੀ ਜੰਗਲਾਤ ਘੁਟਾਲਾ ਮਾਮਲੇ ਵਿੱਚ ਹੋਈ ਦੱਸੀ ਜਾਂਦੀ ਹੈ।
ਸਮਝਿਆ ਜਾਂਦਾ ਹੈ ਕਿ ਧਰਮਸੋਤ ਨੂੰ ਮੰਗਲਵਾਰ ਨੂੰ ਈ.ਡੀ.ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ।
ਯਾਦ ਰਹੇ ਕਿ 30 ਨਵੰਬਰ 2023 ਨੂੰ ਈ.ਡੀ. ਨੇ ਧਰਮਸੋਤ ਦੇ ਗ੍ਰਹਿ ਵਿਖ਼ੇ ਛਾਪੇਮਾਰੀ ਕਰਦਿਆਂ ‘ਸਰਚ ਉਪਰੇਸ਼ਨ’ ਚਲਾਇਆ ਸੀ।
ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਵਿਜੀਲੈਉਂਂਸ ਬਿਓਰੋ ਵੱਲੋਂ ਪਹਿਲਾਂ ਜੰਗਲਾਤ ਘੁਟਾਲੇ ਵਿੱਚ ਅਤੇ ਫ਼ਿਰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।