spot_img
spot_img
spot_img
spot_img
spot_img

ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

ਚੰਡੀਗੜ੍ਹ, :- ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ।

ਨਵ-ਨਿਯੁਕਤ ਮੈਂਬਰਾਂ ਅਨਿਲ ਮਹਾਜਨ, ਨਰੇਸ਼ ਪਾਠਕ ਅਤੇ ਗੁੰਜਨ ਚੱਢਾ ਨੂੰ ਵਧਾਈ ਦਿੰਦਿਆਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨਗੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮੈਂਬਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮੁੱਖ ਮੰਤਰੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਉਹ ਰੰਗਲਾ ਪੰਜਾਬ ਮਿਸ਼ਨ ‘ਚ ਆਪਣਾ ਭਰਪੂਰ ਯੋਗਦਾਨ ਪਾ ਸਕਣ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles