Home Political News ਕਾਂਗਰਸ ਦਾ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਝਟਕਾ 25

ਕਾਂਗਰਸ ਦਾ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਝਟਕਾ 25

0

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਰਹੀ ਯਾਮਿਨੀ ਗੋਮਰ ਅਤੇ ਲੁਧਿਆਣਾ ਤੋਂ ਅਕਾਲੀ ਆਗੂ ਕਮਲਜੀਤ ਸਿੰਘ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਆਸ਼ਾ ਕੁਮਾਰੀ ਦੀ ਅਗਵਾਈ ਵਿਚ ਦੋਵੇਂ ਆਗੂ ਕਾਂਗਰਸ ਵਿਚ ਸ਼ਾਮਲ ਹੋ ਗਏ। ਦੱਸਣਯੋਗ ਹੈ ਕਿ ਯਾਮਿਨੀ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਸਨ ਅਤੇ ਪਿਛਲੇ ਦਿਨੀਂ ਯਾਮਿਨੀ ਨੇ ਆਮ ਆਦਮੀ ਪਾਰਟੀ ਨੂੰ ਦਲਿਤ ਵਿਰੋਧੀ ਦੱਸਦੇ ਹੋਏ ਅਸਤੀਫਾ ਦੇ ਦਿੱਤਾ ਸੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਕਾਂਗਰਸ ਵਲੋਂ 77 ਸੀਟਾਂ ”ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਬਾਕੀ ਉਮੀਦਵਾਰਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।
ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਕੈਪਟਨ ਨੂੰ ਜੇਲ ਭੇਜਣ ਵਾਲੇ ਬਿਆਨ ”ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸੁਖਬੀਰ ਪਹਿਲਾਂ ਆਪਣੇ ਜੇਲ ਜਾਣ ਦਾ ਵਿਚਾਰ ਕਰਨ। ਪ੍ਰਸ਼ਾਂਤ ਕਿਸ਼ੋਰ ਸੰਬੰਧੀ ਪੁੱਛੇ ਸਵਾਲ ”ਤੇ ਕੈਪਟਨ ਨੇ ਕਿਹਾ ਕਿ ਪ੍ਰਸ਼ਾਂਤ ਦੀ ਟਿੱਕਟ ਵੰਡ ”ਚ ਕੋਈ ਦਖਲ ਅੰਦਾਜ਼ੀ ਨਹੀਂ ਹੈ।

Exit mobile version