Home Political News ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਅੱਜ ਦਿੱਲੀ ‘ਚ

ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਅੱਜ ਦਿੱਲੀ ‘ਚ

0

ਚੰਡੀਗੜ੍ਹ, – ਕਾਂਗਰਸ ਨੇ ਸਾਰੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਅੱਜ ਦਿੱਲੀ ਸਥਿਤ ਪਾਰਟੀ ਦਫ਼ਤਰ ਵਿੱਚ ਬੁਲਾਈ ਹੈ। ਮੀਟਿੰਗ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਵੀ ਸ਼ਾਮਲ ਹੋਣਗੇ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਬੈਠਕ ਦੀ ਪ੍ਰਧਾਨਗੀ ਕਰਨਗੇ, ਜਿਸ ‘ਚ ਭਾਰਤ ਨਿਆਂ ਯਾਤਰਾ ਦੀਆਂ ਤਿਆਰੀਆਂ ‘ਤੇ ਚਰਚਾ ਕੀਤੀ ਜਾਵੇਗੀ, ਨਾਲ ਹੀ ਲੋਕ ਸਭਾ ਚੋਣਾਂ ਦੀ ਰਣਨੀਤੀ ਬਾਰੇ ਵੀ ਚਰਚਾ ਹੋ ਸਕਦੀ ਹੈ। ਦੱਸ ਦਈਏ ਕਿ ਦਸੰਬਰ 2023 ਵਿੱਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਵਿੱਚ ਫੇਰਬਦਲ ਕੀਤਾ। ਇਸ ਤੋਂ ਬਾਅਦ ਪਾਰਟੀ ਲੀਡਰਸ਼ਿਪ ਦੀ ਨਵ-ਨਿਯੁਕਤ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਨਾਲ ਇਹ ਪਹਿਲੀ ਮੀਟਿੰਗ ਹੈ। ਦਿੱਲੀ ਵਿੱਚ ਹੋਣ ਵਾਲੀ ਇਸ ਮੀਟਿੰਗ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਨੇ ਸੂਬਾਈ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਹਨ, ਜਿਸ ਵਿੱਚ ਚੋਣ ਤਿਆਰੀਆਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ।

ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਯਾਤਰਾ ਨੂੰ ਹਰੀ ਝੰਡੀ ਦੇਣਗੇ। ਭਾਰਤ ਨਿਆਂ ਯਾਤਰਾ ਦਾ ਉਦੇਸ਼ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਨਿਆਂ ਹੈ। ਇਸ ਯਾਤਰਾ ਦੌਰਾਨ ਰਾਹੁਲ ਨੌਜਵਾਨਾਂ, ਔਰਤਾਂ ਅਤੇ ਹਾਸ਼ੀਏ ‘ਤੇ ਬੈਠੇ ਲੋਕਾਂ ਨਾਲ ਮੁਲਾਕਾਤ ਕਰਨਗੇ। ਬੱਸ ਯਾਤਰਾ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ। ਯਾਤਰਾ ਦੇ ਕੁਝ ਛੋਟੇ ਹਿੱਸੇ ਪੈਦਲ ਰੁਕ-ਰੁਕ ਕੇ ਵੀ ਕਵਰ ਕੀਤੇ ਜਾਣਗੇ। ਇਸ ਤੋਂ ਇਲਾਵਾ 28 ਦਸੰਬਰ ਨੂੰ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਵੱਲੋਂ ਨਾਗਪੁਰ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ।

Exit mobile version