Home Punjabi News ਕੁਮਾਰ ਅਮਿਤ ਨੇ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕੁਮਾਰ ਅਮਿਤ ਨੇ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

0

ਪਟਿਆਲਾ,:ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਨਵੇਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਉਹਨਾਂ ਨੂੰ ਅੱਜ ਮਿੰਨੀ ਸਕੱਤਰੇਤ ਵਿਖੇ ਪਹਿਲੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ ਨੇ ਅਹੁਦਾ ਸੰਭਾਲਿਆ ਜਿਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਫਿਰੋਜਪੁਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। 2010 ਬੈਚ ਦੇ ਆਈ. ਏ. ਐਸ. ਅਧਿਕਾਰੀ ਸ਼੍ਰੀ ਕੁਮਾਰ ਅਮਿਤ ਇਸ ਤੋਂ ਪਹਿਲਾ ਮੁੱਖ ਮੰਤਰੀ ਦਫ਼ਤਰ ਵਿਖੇ ਵਧੀਕ ਪ੍ਰਮੁੱਖ ਸਕੱਤਰ ਦੇ ਅਹੁਦੇ ‘ਤੇ ਤਾਇਨਾਤ ਸਨ ਅਤੇ ਉਹ ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਐਸ. ਡੀ. ਐਮ. ਮਲੋਟ, ਐਸ. ਡੀ. ਐਮ. ਗਿੱਦੜਬਾਹਾ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
ਆਪਣਾ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਸਾਫ ਸੁਥਰੀਆਂ ਤੇ ਸਮਾਬੱਧ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪ੍ਰਸ਼ਾਸ਼ਨ ਵੱਲੋਂ ਪਹਿਲਾ ਤੋਂ ਆਰੰਭੇ ਗਏ ਕਾਰਜਾਂ ਨੂੰ ਵੀ ਸਮੇਂ ਸਿਰ ਨੇਪਰੇ ਚਾੜਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਵ ਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਸਮੇਂ ਸਿਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਉਟੀ ਵਿੱਚ ਕੋਤਾਹੀ ਤੇ ਭ੍ਰਿਸ਼ਟਾਚਾਰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਹਨਾਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਦਫ਼ਤਰਾਂ ਵਿੱਚ ਰੋਜਮਰਾ ਦੇ ਕੰਮ ਕਰਾਉਣ ਆਉਂਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ।
ਅਹੁਦਾ ਸੰਭਾਲਣ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਨਵੇਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਟਰੇਨੀ ਸ਼੍ਰੀ ਸੰਦੀਪ ਕੁਮਾਰ ਆਈ.ਏ. ਐਸ., ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੰਦੀਪ ਹੰਸ, ਸਹਾਇਕ ਕਮਿਸ਼ਨਰ ਸ਼੍ਰੀ ਸੂਬਾ ਸਿੰਘ, ਸ਼੍ਰੀਮਤੀ ਸੁਰਿੰਦਰ ਕੌਰ, ਐਸ. ਡੀ. ਐਮ. ਪਟਿਆਲਾ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਅਤੇ ਜ਼ਿਲ੍ਹੇ ਦੇ ਹੋਰ ਕਈ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

Exit mobile version