Home Punjabi News ਗੁੰਮਸੁਦਾ ਬੱਚਿਆਂ ਨੂੰ ਮਾਪਿਆਂ ਨਾਲ ਮਿਲਾਉਣ ਲਈ ਓਪਰੇਸ਼ਨ ਸਮਾਈਲ-2 ਅੱਜ ਤੋਂ ਸ਼ੁਰੂ

ਗੁੰਮਸੁਦਾ ਬੱਚਿਆਂ ਨੂੰ ਮਾਪਿਆਂ ਨਾਲ ਮਿਲਾਉਣ ਲਈ ਓਪਰੇਸ਼ਨ ਸਮਾਈਲ-2 ਅੱਜ ਤੋਂ ਸ਼ੁਰੂ

0

ਪਟਿਆਲਾ, : ਪਟਿਆਲਾ ਵਿਖੇ ਪਹਿਲੀ ਜਨਵਰੀ ਨੂੰ ਜ਼ਿਲਾ ਪ੍ਸ਼ਾਸ਼ਨ ਦੀ ਤਰਫੋਂ ਓਪਰੇਸ਼ਨ ਸਮਾਈਲ-2 ਦੇ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜੋ ਕਿ 31 ਜਨਵਰੀ ਤੱਕ ਜਾਰੀ ਰਹੇਗੀ। ਡਿਪਟੀ ਕਮਿਸ਼ਨਰ ਸ਼੍ ਵਰੁਣ ਰੂਜਮ ਦੀ ਅਗਵਾਈ ਹੇਠ ਚੱਲਣ ਵਾਲੀ ਇਸ ਮੁਹਿੰਮ ਦੇ ਤਹਿਤ ਗੁੰਮਸ਼ੁਦਾ ਬੱਚਿਆਂ ਨੂੰ ਉਨਾ ਦੇ ਮਾਪਿਆਂ ਨਾਲ ਮਿਲਾਇਆ ਜਾਵੇਗਾ।
ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ਇਸ ਮੁਹਿੰਮ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ ਮੋਹਿੰਦਰਪਾਲ ਨੇ ਦੱਸਿਆ ਕਿ ਓਪਰੇਸ਼ਨ ਸਮਾਈਲ ਦੇ ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਵੱਡੀ ਸਫ਼ਲਤਾ ਹਾਸਲ ਹੋਈ ਸੀ ਅਤੇ ਵੱਡੀ ਗਿਣਤੀ ਵਿੱਚ ਬੱਚਿਆਂ ਨੂੰ ਉਨਾ ਦੇ ਵਾਰਸਾਂ ਨੂੰ ਸੌਂਪਿਆ ਗਿਆ ਸੀ। ਉਨਾ ਜ਼ਿਲਾ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਲਈ ਪ੍ਸ਼ਾਸਨਿਕ ਅਧਿਕਾਰੀਆਂ ਨੂੰ ਸਹਿਯੋਗ ਦੇਣ ਤਾਂ ਜੋ ਗੁੰਮਸ਼ੁਦਾ ਬੱਚਿਆਂ ਨੂੰ ਉਨਾ ਦੇ ਮਾਪਿਆਂ ਨਾਲ ਮਿਲਾਇਆ ਜਾ ਸਕੇ। ਉਨਾ ਦੱਸਿਆ ਕਿ ਇਹ ਗ੍ਹਿ ਤੇ ਨਿਆਂ ਮੰਤਰਾਲਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਸਾਂਝਾ ਉਪਰਾਲਾ ਹੈ ਤਾਂ ਜੋ ਗੁੰਮਸ਼ੁਦਾ ਬੱਚਿਆਂ ਨੂੰ ਭਾਲ ਕੇ ਉਨਾ ਦੇ ਮਾਪਿਆਂ ਨਾਲ ਮਿਲਾਇਆ ਜਾ ਸਕੇ।
ਮੀਟਿੰਗ ਦੌਰਾਨ ਜ਼ਿਲਾ ਬਾਲ ਸੁਰੱਖਿਆ ਅਧਿਕਾਰੀ ਸ਼੍ਮਤੀ ਸ਼ਾਇਨਾ ਕਪੂਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਿਲਣ ਵਾਲੇ ਬੱਚਿਆਂ ਦਾ ਤੁਰੰਤ ਮੈਡੀਕਲ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਜੇ.ਜੇ. ਐਕਟ ਤਹਿਤ ਦਰਜ ਆਲ ਇੰਡੀਆ ਪਿੰਗਲਾ ਆਸ਼ਰਮ ‘ਚ ਇਨਾ ਬੱਚਿਆਂ ਨੂੰ ਘੱਟ ਸਮੇਂ ਲਈ ਰੱਖਿਆ ਜਾਵੇਗਾ ਅਤੇ ਪੁਲਿਸ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਪ੍ਬੰਧ ਕੀਤੇ ਜਾਣਗੇ। ਉਨਾ ਦੱਸਿਆ ਕਿ ਮੁਹਿੰਮ ਤਹਿਤ ਮਿਲਣ ਵਾਲੇ ਬੱਚਿਆਂ ਦਾ ਵੇਰਵਾ ਪੁਲਿਸ ਵਿਭਾਗ ਵੱਲੋਂ ਵੈਬਸਾਈਟ ਤੇ ਅਪਲੋਡ ਕੀਤਾ ਜਾਵੇਗਾ। ਇਸ ਉਪਰੰਤ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਜਾਵੇਗਾ।

Exit mobile version