Home Corruption News ਚੌਕਸੀ ਬਿਊਰੋ ਨੇ ਰਿਸ਼ਵਤ ਦੇ ਮਾਮਲੇ ‘ਚ ਦਬੋਚਿਆ ਨਗਰ ਨਿਗਮ ਦਾ ਇੰਸਪੈਕਟਰ

ਚੌਕਸੀ ਬਿਊਰੋ ਨੇ ਰਿਸ਼ਵਤ ਦੇ ਮਾਮਲੇ ‘ਚ ਦਬੋਚਿਆ ਨਗਰ ਨਿਗਮ ਦਾ ਇੰਸਪੈਕਟਰ

0

ਪਟਿਆਲਾ:ਪੁਲਿਸ ਨੇ ਨਗਰ ਨਿਗਮ ਪਟਿਆਲਾ ਦੇ ਇੱਕ ਇੰਸਪੈਕਟਰ ਅਤੇ ਉਸਦੇ ਇੱਕ ਸਹਿਯੋਗੀ ਦੁਕਾਨਦਾਰ ਨੂੰ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਐਫ.ਆਈ.ਆਰ. ਨੰਬਰ 17 ਮਿਤੀ 10-10-2020 ਨੂੰ ਇਨ੍ਹਾਂ ਦੋਵਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ 7, 7(ਏ) ਤਹਿਤ ਦਰਜ ਕੀਤਾ ਗਿਆ ਹੈ।
ਐਸ.ਐਸ.ਪੀ. ਸ. ਸਿੱਧੂ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਪੁੱਤਰ ਰਾਮ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਇਸ ਮਾਮਲੇ ਵਿੱਚ ਨਗਰ ਨਿਗਮ ਦੇ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਅਤੇ ਰਾਕੇਸ਼ ਬਹਿਲ ਨੂੰ ਨਾਮਜਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਗੁਲਾਟੀ ਨੇ ਸ਼ਿਕਾਇਤ ਕਰਤਾ ਦੀ ਤ੍ਰਿਪੜੀ ਇਲਾਕੇ ਵਿੱਚ ਦੁਕਾਨ ਦੇ ਸ਼ਟਰ ਤੋਂ ਸੀਲ ਉਤਾਰਨ ਬਦਲੇ 25000 ਰੁਪਏ ਦੀ ਰਿਸ਼ਵਤ ਮੰਗੀ ਸੀ। ਗੁਲਾਟੀ ਨੇ ਸ਼ਿਕਾਇਤ ਕਰਤਾ ਨੂੰ ਇਹ ਰਿਸ਼ਵਤ ਦੀ ਰਕਮ ਮਾਡਲ ਟਾਊਨ ਦੇ ਇਕ ਦੁਕਾਨਦਾਰ ਰਾਕੇਸ਼ ਬਹਿਲ ਨੂੰ ਦੇਣ ਲਈ ਕਿਹਾ ਸੀ।
ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਵਿਜੀਲੈਂਸ ਦੀ ਪੁਲਿਸ ਟੀਮ ਨੇ ਰਾਕੇਸ਼ ਬਹਿਲ ਨੂੰ ਇੰਸਪੈਕਟਰ ਗੁਲਾਟੀ ਦੇ ਲਈ ਇਹ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ। ਰਾਕੇਸ਼ ਬਹਿਲ ਅਤੇ ਇੰਸਪੈਕਟਰ ਗੁਲਾਟੀ ਦੀ ਆਪਸੀ ਗੱਲਬਾਤ ਮਗਰੋਂ ਵਿਜੀਲੈਂਸ ਨੇ ਇੰਸਪੈਕਟਰ ਗੁਲਾਟੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Exit mobile version