Home Punjabi News ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ ਜਾਣ—- ਡਾ...

ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ ਜਾਣ—- ਡਾ ਜਾਰੰਗਲ

0

ਸ੍ ਮੁਕਤਸਰ ਸਾਹਿਬ : ਸ੍ ਮੁਕਤਸਰ ਸਾਹਿਬ ਜਿਲੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਅੱਜ ਜਿਲਾ ਵਿਕਾਸ ਕਮੇਟੀ ਦੀ ਮੀਟਿੰਗ ਡਾ.ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਸ੍ ਮੁਕਤਸਰ ਸਾਹਿਬ ਦੀ ਪ੍ਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ.ਕੁਲਵੰਤ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ, ਸ੍ ਨਵਲ ਰਾਮ ਜਿਲਾ ਵਿਕਾਸ ਤੇ ਪੰਚਾਇਤ ਅਫਸਰ ਸ੍ ਪ੍ਵੀਨ ਗਾਂਧੀ ਐਕਸੀਅਨ ਪੰਚਾਇਤੀ ਰਾਜ ਤੋਂ ਇਲਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਡਾ. ਜਾਰੰਗਲ ਨੇ ਵਿਕਾਸ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਜਿਲੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਵਿਕਾਸ ਕੰਮਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜੇ ਜਾਣ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਸਬੰਧੀ ਵਰਤੋਂ ਸਰਟੀਫਿਕੇਟ ਜਿਲਾ ਪ੍ਰਸ਼ਾਸਨ ਪਾਸ ਜਮਾਂ ਕਰਵਾਏ ਜਾਣ ਅਤੇ ਬਕਾਇਆ ਪਏ ਫੰਡਾਂ ਨੂੰ ਵਾਪਸ ਜਮਾਂ ਕਰਵਾਏ ਜਾਣ। ਉਹਨਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿਸ ਸਬੰਧ ਵਿੱਚ ਮੀਟਿੰਗ ਬੁਲਾਈ ਜਾਂਦੀ ਹੈ, ਉਸ ਸਬੰਧੀ ਪੂਰੀ ਤਿਆਰੀ ਨਾਲ ਮੀਟਿੰਗ ਵਿੱਚ ਸ਼ਾਮਿਲ ਹੋਇਆ ਜਾਵੇ ਤਾਂ ਜੋ ਮੀਟਿੰਗ ਦੌਰਾਨ ਜਿਲਾ ਪ੍ਰਸ਼ਾਸਨ ਦਾ ਸਮਾਂ ਬਰਬਾਦ ਨਾ ਹੋਵੇ।

Exit mobile version