Home Religious News ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

0

ਫ਼ਤਹਿਗੜ੍ ਸਾਹਿਬ,:ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ ਫਤਹਿਗੜ੍ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ‘ਸ਼ਹੀਦੀ ਜੋੜ ਮੇਲ’ ਅੱਜ ਇੱਥੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸਮਾਪਤ ਹੋ ਗਿਆ। ਸ਼ਹੀਦੀ ਨਗਰ ਕੀਰਤਨ ਸਮੇਂ ਸੰਗਤਾਂ ਦਾ ਉਮੜਿਆ ਸੈਲਾਬ ਸੰਗਤਾਂ ਦੀ ਅਥਾਹ ਸ਼ਰਧਾ ਦਾ ਪ੍ਤੀਕ ਸੀ, ਜੋ ਕਿ ਪੂਰੇ ਮਾਹੌਲ ਨੂੰ ਖ਼ਾਲਸਾਈ ਰੰਗ ‘ਚ ਰੰਗ ਰਿਹਾ ਸੀ। ਗੁਰਦੁਆਰਾ ਸ੍ਰੀ ਫਤਹਿਗੜ੍ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ ਫ਼ਤਹਿਗੜ੍ ਸਾਹਿਬ ਦੇ ਹੈੱਡ ਗਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ ਦਰਬਾਰ ਸਾਹਿਬ ਅੰਮਰਿਤਸਰ ਦੇ ਹੈੱਡ ਗਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ‘ਚ ਸੁਸ਼ੋਭਿਤ ਸ੍ ਗੁਰੂ ਗਰੰਥ ਸਾਹਿਬ ਨੂੰ ਸੁਨਹਿਰੀ ਚੌਰ ਸਾਹਿਬ ਦੀ ਸੇਵਾ ਤਖ਼ਤ ਸ੍ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਿਭਾਅ ਰਹੇ ਸਨ ਨਰਸਿੰਘਿਆਂ ਤੇ ਨਗਾਰਿਆਂ ਦੀ ਗੂੰਜ ‘ਚ ਸ਼ੁਰੂ ਹੋਏ ਨਗਰ ਕੀਰਤਨ ‘ਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਪਹੁੰਚੇ ਹੋਏ ਸ਼ਰਧਾਲੂਆਂ ਦਾ ਅਲੌਕਿਕ ਨਜ਼ਾਰਾ ਵੇਖਿਆਂ ਹੀ ਬਣਦਾ ਸੀ, ਪੋਹ ਦੀ ਕੜਕਦੀ ਠੰਢ ‘ਚ ਸ਼ਰਧਾਲੂ ਨੰਗੇ ਪੈਰੀਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਉਮੜ ਪਏ। ਸੰਗਤਾਂ ਫੁੱਲਾਂ ਦੀ ਵਰਖਾ ਕਰ ਰਹੀਆਂ ਸਨ ਅਤੇ ‘ਸਤਿਨਾਮ ਵਾਹਿਗੁਰੂ’ ਅਤੇ ‘ਬੋਲੇ ਸੋ ਨਿਹਾਲ ਸਤਿ ਸ੍ ਅਕਾਲ’ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ, ਜਦੋਂ ਕਿ ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ‘ਚ ਨਿਹੰਗ ਸਿੰਘਾਂ ਦੀਆਂ ਗਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸੇਵਾ ਸੁਸਾਇਟੀਆਂ, ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ, ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੀਆਂ ਗਤਕਾ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਜੱਸ ਗਾਉਂਦੀਆਂ ਜਾ ਰਹੀਆਂ ਸਨ। ਸ੍ ਗੁਰੂ ਗਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਮਾਤਾ ਗੁਜਰੀ ਕਾਲਜ ਤੇ ਹੋਰ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਨੀਲੀਆਂ, ਕੇਸਰੀ ਅਤੇ ਚਿੱਟੀਆਂ ਦਸਤਾਰਾਂ ਤੇ ਖ਼ਾਲਸਾਈ ਪੋਸ਼ਾਕਾਂ ‘ਚ ਸਜ ਕੇ ਹਾਜ਼ਰੀ ਲਵਾਈ। ਨਗਰ ਕੀਰਤਨ ਗੁਰਦੁਆਰਾ ਸ੍ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸ੍ ਗੁਰੂ ਗਰੰਥ ਸਾਹਿਬ ਦੇ ਵਾਕ ਲੈਣ ਉਪਰੰਤ ਸਮਾਪਤ ਹੋ ਗਿਆ। ਸ਼ਹੀਦੀ ਜੋੜ ਮੇਲ ‘ਚ ਅਰਦਾਸ ਮੌਕੇ ਇਕੱਤਰ ਸੰਗਤ ਦੀ ਸ਼ਰਧਾਂਜਲੀ ‘ਚ ਸ਼ਮੂਲੀਅਤ ਲਈ ਪ੍ਸ਼ਾਸਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਜੋੜ ਮੇਲ ‘ਚ ਸ਼ਾਮਿਲ ਸਮੂਹ ਸੰਗਤ ਅਰਦਾਸ ‘ਚ ਸ਼ਾਮਿਲ ਹੋ ਕੇ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਤੀ ਆਪਣੀ ਸ਼ਰਧਾਂਜਲੀ ਭੇਟ ਕਰ ਸਕੇ।

Exit mobile version