spot_img
spot_img
spot_img
spot_img
spot_img

ਜਲੰਧਰ ਈਡੀ ਦੀ ਵੱਡੀ ਕਾਰਵਾਈ; ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜਾਇਦਾਦ ਕੁਰਕ

ਲੁਧਿਆਣਾ, 29 ਜਨਵਰੀ: ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ ਅਚੱਲ ਜਾਇਦਾਦ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸੇ ਸਮੇਤ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਜਲੰਧਰ ਈਡੀ ਵੱਲੋਂ ਸਾਬਕਾ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੁਟਾਲਿਆਂ ਨੂੰ ਲੈ ਕੇ ਕੀਤੀ ਗਈ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਜਲੰਧਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਦੇ ਤਤਕਾਲੀ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ 5.58 ਕਰੋੜ ਰੁਪਏ ਦੀ ਅਚੱਲ ਜਾਇਦਾਦ ਅਤੇ ਬੈਂਕ ਬੈਲੰਸ ਅਸਥਾਈ ਤੌਰ ‘ਤੇ ਕੁਰਕ ਕੀਤੇ ਗਏ ਹਨ। ਕਾਰਜ ਸਾਧਕ ਅਫ਼ਸਰ ਕੁਲਜੀਤ ਕੌਰ ਅਤੇ ਨਿਊ ਸੀਨੀਅਰ ਸੈਕੰਡਰੀ ਸਕੂਲ ਸੋਸਾਇਟੀ ਸਰਾਭਾ ਨਗਰ, ਲੁਧਿਆਣਾ ਖ਼ਿਲਾਫ਼ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ (ਪੀਐਮਐਲਏ), 2002 ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਨਿੱਜੀ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਵਿਅਕਤੀਆਂ ਨੂੰ ਮਨਪਸੰਦ ਪਲਾਟ ਅਲਾਟ ਕੀਤੇ ਸਨ।
ਦੱਸ ਦੇਈਏ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਮੌਜੂਦਾ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਈਡੀ ਨੂੰ ਭੇਜੇ ਇੱਕ ਪੱਤਰ ਵਿੱਚ ਲਿਖਿਆ ਸੀ ਕਿ ਰਮਨ ਬਾਲਾ ਸੁਬਰਾਮਨੀਅਮ ਦੇ ਕਾਰਜਕਾਲ ਦੌਰਾਨ ਐਲਡੀਪੀ ਸਕੀਮ ਤਹਿਤ ਅਲਾਟ ਕੀਤੇ ਗਏ ਪਲਾਟਾਂ ਵਿੱਚ ਧਾਂਦਲੀ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪਹਿਲਾਂ ਇਸ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਵੱਲੋਂ ਕੀਤੀ ਗਈ ਅਤੇ ਈਡੀ ਵੀ ਇਸ ਮਾਮਲੇ ਵਿੱਚ ਐਕਸ਼ਨ ਮੋਡ ਵਿੱਚ ਆ ਗਈ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles