Home Punjabi News ਡਿਪਟੀ ਕਮਿਸ਼ਨਰ ਵਲੋਂ ਸੰਗਤ ਦਰਸ਼ਨ ‘ਚ ਸੁਣੀਆਂ 74 ਸ਼ਿਕਾਇਤਾਂ ਮਿੱਥੇ ਸਮੇ ‘ਚ...

ਡਿਪਟੀ ਕਮਿਸ਼ਨਰ ਵਲੋਂ ਸੰਗਤ ਦਰਸ਼ਨ ‘ਚ ਸੁਣੀਆਂ 74 ਸ਼ਿਕਾਇਤਾਂ ਮਿੱਥੇ ਸਮੇ ‘ਚ ਹੱਲ ਕਰਨ ਦੇ ਨਿਰਦੇਸ਼

0

ਬਠਿੰਡਾ,: ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਸਥਾਨਕ ਪ੍ਰਸ਼ਾਸਕੀ ਕੰਪਲੈਕਸ ਵਿਚ ਕੀਤੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸੁਣੀਆਂ 74 ਸ਼ਿਕਾਇਤਾਂ ਵੱਖ-ਵੱਖ ਮਹਿਕਮਿਆਂ ਨੂੰ ਯੋਗ ਕਾਰਵਾਈ ਲਈ ਭੇਜਦਿਆਂ ਮੌਕੇ ‘ਤੇ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਮਿੱਥੇ ਸਮੇਂ ‘ਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਕਿਸੇ ਤਰ੍ਹਾਂ ਦੀ ਢਿੱਲਮਠ ਬਰਦਾਸ਼ਾਤ ਨਹੀਂ ਕੀਤੀ ਜਾਵੇਗੀ।
ਸੰਗਤ ਦਰਸ਼ਨ ਦੌਰਾਨ ਵਿਸਥਾਰ ‘ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਡਾ. ਬਸੰਤ ਗਰਗ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਅਮਲ ‘ਚ ਲਿਆਕੇ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਪੇਸ਼ ਕੀਤੀ ਜਾਵੇ। ਉਨ੍ਹਾਂ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨਾਲ ਜੁੜੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਢੁਕਵੇਂ ਹੱਲ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਸ਼ਿਕਾਇਤ ਕਰਤਾ ਨਾਲ ਖੁਦ ਗੱਲਬਾਤ ਕਰਨ ਅਤੇ ਉਸ ਦੀ ਸਮਸਿਆ ਹੱਲ ਕਰਕੇ ਤਸ਼ਲੀ ਕਰਵਾਉਣ ਨੂੰ ਯਕੀਨੀ ਬਨਾਉ
ਡਾ. ਗਰਗ ਨੇ ਸ਼ਿਕਾਇਤ ਕਰਤਾ ਰਵਿੰਦਰ ਕੁਮਾਰ ਵਲੋਂ ਨਗਰ ਨਿਗਮ ਬਠਿੰਡਾ ਦੇ ਅਧਿਕਾਰੀਆਂ ਸਬੰਧੀ ਕੀਤੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਦੇ ਟਾਉਨ ਪਲੈਨਿੰਗ ਵਿਭਾਗ ਨੂੰ ਸ਼ਿਕਾਇਤ ਕਰਤਾ ਦਾ ਮਸਲਾ ਜਲਦ ਤੋਂ ਜਲਦ ਹੱਲ ਕਰਕੇ ਰਿਪੋਰਟ ਦੇਣ ਲਈ ਕਿਹਾ । ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਦੌਰਾਨ ਸੁਣਵਾਈ ਲਈ ਆਈਆਂ ਸ਼ਿਕਾਇਤਾਂ ਸਬੰਧੀ ਅਧਿਕਾਰੀ ਲੋੜੀਂਦੀ ਕਾਰਵਾਈ ਸਮੇਤ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਨਾਉਣ। ਉਨ੍ਹਾਂ ਕਿਹਾ ਕਿ ਇਸ ਕੰਮ ‘ਚ ਢਿੱਲਮਠ ਨਾ ਬਰਦਾਸ਼ਤ ਹੋਵੇਗੀ। ਉਨਾਂ੍ਹ ਦੱਸਿਆ ਕਿ ਅੱਜ 74 ਸ਼ਿਕਾਇਤਾਂ ਪ੍ਰਾਪਤ ਹੋਈਆ ਜੋ ਕਿ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਪੰਜਾਬ ਪੁਲਿਸ,ਪਾਵਰਕਾਮ, ਰੈਵਨਿਊ, ਸਿੱਖਿਆ, ਪੰਚਾਇਤਾਂ, ਸਮਾਜਿਕ ਸੁਰੱਖਿਆ ਆਦਿ ਨਾਲ ਸਬੰਧਤ ਹਨ ਜਿਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।
ਇਸ ਮੌਕੇ ਐਸ.ਪੀ. ਹੈਡਕੁਆਟਰਜ ਡਾ. ਨਾਨਕ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਅਨਮੋਲ ਸਿੰਘ ਧਾਲੀਵਾਲ,ਐਸ.ਡੀ.ਐਮ. ਰਾਮਪੁਰਾ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਸ਼ੀ੍ਰ ਲਤੀਫ ਅਹਿਮਦ, ਜ਼ਿਲਾ੍ਹ ਸਿੱਖਿਆ ਅਫ਼ਸਰ (ਸੈ) ਸ੍ਰੀਮਤੀ ਅਮਰਜੀਤ ਕੌਰ ਕੋਟਫੱਤਾ ਤੋਂਂ ਇਲਾਵਾ ਨਗਰ ਨਿਗਮ ਬਠਿੰਡਾ , ਬਿਜਲੀ ਵਿਭਾਗ, ਸਿੰਚਾਈ, ਸਿਹਤ , ਪੁਲਿਸ, ਪੰਚਾਇਤੀ ਰਾਜ ਆਦਿ ਦੇ ਅਧਿਕਾਰੀ ਵੀ ਸ਼ਾਮਲ ਸਨ।

Exit mobile version