Home Punjabi News ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਪ੍ਬੰਧਕੀ ਕੰਪਲੈਕਸ ‘ਚ ਸਥਿਤ ਦਫ਼ਤਰਾਂ ਦੀ ...

ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਪ੍ਬੰਧਕੀ ਕੰਪਲੈਕਸ ‘ਚ ਸਥਿਤ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ 115 ਕਰਮਚਾਰੀ ਗੈਰ ਹਾਜ਼ਰ ਪਾਏ

0

ਪਟਿਆਲਾ, :ਡਿਪਟੀ ਕਮਿਸ਼ਨਰ ਪਟਿਆਲਾ ਸ. ਰਾਮਵੀਰ ਸਿੰਘ ਨੇ ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ਅੱਜ ਸਵੇਰੇ 9 ਵਜੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ 115 ਦੇ ਕਰੀਬ ਮੁਲਾਜ਼ਮ ਗੈਰ ਹਾਜਰ ਪਾਏ ਗਏ।
ਡਿਪਟੀ ਕਮਿਸ਼ਨਰ ਨੇ ਸਵੇਰੇ 9 ਵਜੇ ਸਭ ਤੋਂ ਪਹਿਲਾਂ ਜ਼ਿਲਾ ਪ੍ਬੰਧਕੀ ਕੰਪਲੈਕਸ ਵਿੱਚ ਏ ਬਲਾਕ ਦੀ ਚੈਕਿੰਗ ਕੀਤੀ ਉਸ ਉਪਰੰਤ ਡਿਪਟੀ ਕਮਿਸ਼ਨਰ ਨੇ 9 ਵੱਜ ਕੇ 10 ਮਿੰਟ ‘ਤੇ ਸੁਵਿਧਾ ਸੈਂਟਰ 9 ਵੱਜ ਕੇ 15 ਮਿੰਟ ‘ਤੇ ਡੀ ਬਲਾਕ ਵਿੱਚ ਜ਼ਿਲਾ ਤਹਿਸੀਲ ਦਫ਼ਤਰ, ਜ਼ਿਲਾ ਖਜਾਨਾਂ ਦਫ਼ਤਰ ਤੇ ਜ਼ਿਲਾ ਸਮਾਜਿਕ ਸੁਰੱਖਿਆ ਦਫ਼ਤਰ, 9 ਵੱਜ ਕੇ 25 ਮਿੰਟ ‘ਤੇ ਬੀ ਬਲਾਕ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਦਫ਼ਤਰ ਦੇ 30, ਡਿਪਟੀ ਕਮਿਸ਼ਨਰ ਦਫ਼ਤਰ ਦੇ 10, ਜ਼ਿਲਾ ਵਿਕਾਸ ਤੇ ਪੰਚਾਇਤ ਦਫ਼ਤਰ ਦੇ 2, ਤਹਿਸੀਲ ਦਫ਼ਤਰ ਦੇ 2, ਜ਼ਿਲਾ ਖਜਾਨਾਂ ਦਫ਼ਤਰ ਦੇ 6, ਜ਼ਿਲਾ ਸਮਾਜਿਕ ਸੁਰੱਖਿਆ ਦਫ਼ਤਰ ਦਾ ਇੱਕ ਅਤੇ ਲੋਕ ਨਿਰਮਾਣ ਵਿਭਾਗ ਦਫ਼ਤਰ ਦੇ 64 ਕਰਮਚਾਰੀ ਗੈਰ ਹਾਜਰ ਪਾਏ ਗਏ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੈਰ ਹਾਜਰ ਪਾਏ ਗਏ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋਂ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਕਾਰਵਾਈ ਉਪਰੰਤ ਮੁੱਖ ਸਕੱਤਰ ਪੰਜਾਬ ਨੂੰ ਸੂਚਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ ਰਾਮਵੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕ ਰੋਜ਼ਮਰਾ ਦੇ ਕੰਮ ਕਰਾਉਣ ਆਉਂਦੇ ਹਨ ਪਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਟਾਈਮ ਸਿਰ ਹਾਜਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਹੁੰਦੀ ਹੈ। ਉਹਨਾਂ ਦੱਸਿਆ ਕਿ ਭਵਿੱਖ ਵਿੱਚ ਵੀ ਚੈਕਿੰਗ ਦਾ ਇਹ ਸਿਲਸਿਲਾ ਪੂਰੇ ਜ਼ਿਲਾ ਭਰ ਵਿੱਚ ਜਾਰੀ ਰੱਖਿਆ ਜਾਵੇਗਾ। ਉਹਨਾਂ ਸਮੂਹ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਪ੍ਸ਼ਾਸ਼ਨਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ।

Exit mobile version