Home Punjabi News ਥਾਂਦੇਵਾਲਾ ਵਿਚ ਕਾਨੂੰਨੀ ਸਾਖ਼ਰਤਾ ਸੈਮੀਨਾਰ ਦਾ ਆਯੋਜਨ

ਥਾਂਦੇਵਾਲਾ ਵਿਚ ਕਾਨੂੰਨੀ ਸਾਖ਼ਰਤਾ ਸੈਮੀਨਾਰ ਦਾ ਆਯੋਜਨ

0

ਸ੍ ਮੁਕਤਸਰ ਸਾਹਿਬ,: ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਦੀ ਅਗਵਾਈ ਵਿਚ ਪਿੰਡ ਥਾਂਦੇਵਾਲਾ ਦੀ ਧਰਮਸ਼ਾਲਾ ਵਿਚ ਇਕ ਕਾਨੂੰਨੀ ਸਾਖ਼ਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸੇਸ਼ ਤੌਰ ਤੇ ਲੋਕਾਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਨੇ ਇਸ ਮੌਕੇ ਵਿਸੇਸ਼ ਤੌਰ ਤੇ ਹਾਜਰੀਨ ਨੂੰ ਸਥਾਈ ਲੋਕ ਅਦਾਲਤ, ਕੌਮੀ ਲੋਕ ਅਦਾਲਤ, ਪੀੜਤ ਮੁਆਵਜਾ ਸਕੀਮ, ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਨੇ ਦੱਸਿਆ ਕਿ ਕਿਸ ਤਰਾਂ ਘੱਟ ਆਮਦਨ ਵਾਲੇ ਲੋਕ, ਐਸ.ਸੀ. ਅਤੇ ਔਰਤਾਂ ਆਦਿ ਮੁਫ਼ਤ ਕਾਨੂੰਨੀ ਸਹਾਇਤਾ ਪਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਇੰਨਾਂ ਲੋਕਾਂ ਨੂੰ ਆਪਣੇ ਕੇਸ ਦੀ ਪੈਰਵਾਈ ਲਈ ਮੁਫ਼ਤ ਵਕੀਲ ਮੁਹਈਆ ਕਰਵਾਇਆ ਜਾਂਦਾ ਹੈ ਅਤੇ ਇਸ ਲਈ ਵਿਅਕਤੀ ਅਥਾਰਟੀ ਕੋਲ ਜਾਂ ਜਿੱਥੇ ਕੇਸ ਚਲਦਾ ਹੈ ਆਪਣੀ ਅਰਜੀ ਦੇ ਸਕਦਾ ਹੈ। ਇਸ ਮੌਕੇ ਏ.ਸੀ.ਯੂੁ.ਟੀ. ਮੈਡਮ ਸਾਕਸ਼ੀ ਸਾਹਨੀ ਨੇ ਵੀ ਵਿਸੇਸ਼ ਤੌਰ ਤੇ ਸੈਮੀਨਾਰ ਵਿਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਅਨੂੰ ਬਾਲਾ, ਲੀਗਲ ਅਫ਼ਸਰ ਸ੍ਰੀ ਸੌਰਵ ਚਾਵਲਾ ਅਤੇ ਬਾਬਾ ਫਰੀਦ ਸੋਸ਼ਲ ਵੇਲਫੇਅਰ ਕਲੱਬ ਦੇ ਮੈਂਬਰ ਵੀ ਹਾਜਰ ਸਨ।

Exit mobile version