Home Punjabi News ਨਰਸਾਂ ਨੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਕੀਤਾ ਪ੍ਰਦਰਸ਼ਨ

ਨਰਸਾਂ ਨੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਕੀਤਾ ਪ੍ਰਦਰਸ਼ਨ

0

ਪਟਿਆਲਾ : ਪਿਛਲੇ ਲੰਮੇ ਸਮੇਂ ਤੋਂ ਧਰਨੇ ‘ਤੇ ਬੈਠੀਆਂ ਪਟਿਆਲਾ ਦੇ ਰਾਜਿੰਦਰ ਹਸਪਤਾਲ ਦੀਆਂ ਨਰਸਾਂ ਸੋਮਵਾਰ ਨੂੰ ਆਪਣੇ ਹੱਕਾਂ ਲਈ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਗਈਆਂ ਹਨ। ਸਟਾਫ ਨਰਸਾਂ ਨੇ ਦੋਸ਼ ਲਗਾਇਆ ਹੈ ਕਿ ਉਹ 1 ਜੂਨ ਤੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨੇ ਦੇ ਰਹੀਆਂ ਹਨ ਪਰ ਸਰਕਾਰ ਵਲੋਂ ਅਜੇ ਤੱਕ ਪੱਕੇ ਕਰਨ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਤੁਹਾਨੂੰ ਦੱਸ ਦਈਏ ਕਿ ਸਟਾਫ ਨਰਸਾਂ ਨੇ ਪਹਿਲਾਂ ਰਾਜਿੰਦਰਾ ਹਸਪਤਾਲ ਵਿਚ ਧਰਨੇ ਲਗਾਏ, ਫਿਰ ਹਸਪਤਾਲ ਦੀ ਓ. ਪੀ. ਡੀ. ਬੰਦ ਕਰਕੇ ਪ੍ਰਦਰਸ਼ਨ ਕੀਤਾ, ਰੋਡ ਜਾਮ ਕੀਤੇ ਅਤੇ ਹੁਣ ਟੈਂਕੀ ‘ਤੇ ਚੜ੍ਹ ਗਈਆਂ ਪਰ ਸਰਕਾਰ ਵਲੋਂ ਅਜੇ ਤਕ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ।

Exit mobile version