Home Punjabi News ਨਸ਼ਾ ਮੁਕਤ ਭਾਰਤ ਮੁਹਿੰਮ ਸਬੰਧੀ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੀ...

ਨਸ਼ਾ ਮੁਕਤ ਭਾਰਤ ਮੁਹਿੰਮ ਸਬੰਧੀ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੀ ਟੀਮ ਵੱਲੋਂ ਪਟਿਆਲਾ ਦਾ ਦੌਰਾ

0

ਪਟਿਆਲਾ, : ਨਸ਼ਾ ਮੁਕਤ ਭਾਰਤ ਮੁਹਿੰਮ ਦੌਰਾਨ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਨੇ ਸੂਬਾ ਕੋਆਰਡੀਨੇਟਰ ਸ੍ਰੀ ਅਵਨੀਤ ਕੁਮਾਰ ਦੀ ਅਗਵਾਈ ਹੇਠ, ਜ਼ਿਲ੍ਹੇ ਦੇ ਰੈਡ ਕਰਾਸ ਸਾਕੇਤ ਨਸ਼ਾ ਮੁਕਤੀ ਕੇਂਦਰ ਵਿਖੇ ਇਸ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਟੀਮ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਸਮਾਜਿਕਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ ਨੇ ਟੀਮ ਨੂੰ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਸਾਕੇਤ ਹਸਪਤਾਲ ਦਾ ਦੌਰਾ ਕਰਵਾਇਆ।
ਸ੍ਰੀ ਅਵਨੀਤ ਕੁਮਾਰ ਨੇ ਸੰਸਥਾ ਦਾ ਰਿਕਾਰਡ ਅਤੇ ਕੰਮ ਕਾਜ ਦਾ ਨਿਰੀਖਣ ਕੀਤਾ ਅਤੇ ਇਸ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਕਰਦਿਆਂ ਕਿਹਾ ਕਿ ਮਨਿਸਟਰੀ ਆਫ ਸ਼ੋਸਲ ਜਸਟਿਸ ਐਮਪਾਵਰਮੈਂਟ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਸ੍ਰੀ ਟਿਵਾਣਾ ਨੇ ਸ੍ਰੀ ਅਵਨੀਤ ਕੁਮਾਰ ਨੂੰ ਜਾਣੂ ਕਰਵਾਇਆ ਕਿ ਪਟਿਆਲਾ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਨਸ਼ਾ ਮੁਕਤ ਕਮੇਟੀ ਬਣਾਈ ਗਈ ਹੈ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਉਸ ਦੇ ਮੈਂਬਰ ਸਕੱਤਰ ਹਨ, ਜਿਸ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਦਾ ਕਾਰਜ ਕੀਤਾ ਜਾ ਰਿਹਾ ਹੈ। ਇਸ ਮਹੀਨੇ ਕਮੇਟੀ ਮੈਂਬਰਾਂ ਵੱਲੋਂ ਲੋਕਾਂ ਦੇ ਜੀਓਣ ਢੰਗਾਂ ਕਾਰਨ ਨਸ਼ੇ ਦੀ ਲੱਤ ਲੱਗਣ ਨੂੰ ਠੱਲ ਪਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੀ ਮੌਜੂਦ ਸਨ।

Exit mobile version