Home Punjabi News ਪਟਾਕਾ ਫੈਕਟਰੀ ‘ਚ ਅੱਗ ਲਗਣ ਨਾਲ 11 ਲੋਕਾਂ ਦੀ ਮੌਤ, 36 ਜ਼ਖਮੀ

ਪਟਾਕਾ ਫੈਕਟਰੀ ‘ਚ ਅੱਗ ਲਗਣ ਨਾਲ 11 ਲੋਕਾਂ ਦੀ ਮੌਤ, 36 ਜ਼ਖਮੀ

0

ਤਾਮਿਲਨਾਡੂ ਦੇ ਵਿਰੁਧੁਨਗਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਲੱਗੀ ਅੱਗ ਨਾਲ ਹੁਣ ਤੱਕ ਮ੍ਰਿਤਕਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ ਜਦਕਿ 36 ਲੋਕ ਜ਼ਖਮੀ ਹੋ ਗਏ ਹਨ। ਮੁੱਖ ਮੰਤਰੀ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ, ਜਦਕਿ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਾਖਿਆਂ ਦੀ ਫੈਕਟਰੀ ‘ਚ ਲੱਗੀ ਅੱਗ ‘ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ- ਤਾਮਿਲਨਾਡੂ ਦੇ ਵਿਰੁਧੁਨਗਰ ਵਿੱਚ ਪਟਾਕੇ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਦੁਖਦਾਈ ਹੈ। ਮੇਰਾ ਦਿਲਾਸਾ ਇਸ ਸੋਗ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਹੈ। ਮੈਨੂੰ ਉਮੀਦ ਹੈ ਕਿ ਜ਼ਖਮੀ ਜਲਦੀ ਠੀਕ ਹੋ ਜਾਣਗੇ। ਅਧਿਕਾਰੀ ਪ੍ਰਭਾਵਤ ਲੋਕਾਂ ਦੀ ਸਹਾਇਤਾ ਲਈ ਕੰਮ ਕਰ ਰਹੇ ਹਨ।

ਵਿਰੁਧੁਨਗਰ ਅੱਗ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਿਹੜੇ ਗੰਭੀਰ ਰੂਪ ਨਾਲ ਜ਼ਖਮੀ ਹਨ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।

Exit mobile version