spot_img
spot_img
spot_img
spot_img
spot_img

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ

ਪਟਿਆਲਾ, :-ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਨਾਨ ਪੁਲਿਟੀਕਲ)ਪੰਜਾਬ ਵੱਲੋਂ ਮਿਤੀ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ ਦੇ ਐਸ.ਐਸ.ਪੀ ਵੱਲੋਂ ਲਿਖੇ ਪੱਤਰ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਬਾਲਾ ਪੁਲਿਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ।
ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ- ਨਾਡਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਮਿਤੀ 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles