Home Crime News ਪਟਿਆਲਾ ਪੁਲਿਸ ਦੇ ਸਾਈਬਰ ਕਰਾਈਮ ਸੈੱਲ ਨੇ ਲੋਕਾਂ ਦੇ ਗੁੰਮ ਹੋਏ 85...

ਪਟਿਆਲਾ ਪੁਲਿਸ ਦੇ ਸਾਈਬਰ ਕਰਾਈਮ ਸੈੱਲ ਨੇ ਲੋਕਾਂ ਦੇ ਗੁੰਮ ਹੋਏ 85 ਮੋਬਾਇਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਦੇ ਕੀਤੇ ਹਵਾਲੇ

0

ਪਟਿਆਲਾ, ਅੱਜਕੱਲ੍ਹ ਦੀ ਰੁਝੇਵਿਆਂ ਨਾਲ ਭਰੀ ਜਿੰਦਗੀ ਵਿੱਚ ਹਰ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਦੇ ਤਨਾਓ ਦੇ ਮਾਹੌਲ ਦੇ ਵਿੱਚ ਹੈ, ਇਸ ਤਨਾਓ ਵਿੱਚ ਕਦੇ ਕਿਸੇ ਦਾ ਮੋਬਾਇਲ ਬੱਸ ਵਿੱਚ ਰਹਿ ਜਾਂਦਾ ਹੈ, ਕਦੇ ਰਸਤੇ ਵਿੱਚ ਡਿੱਗ ਜਾਂਦਾ ਹੈ, ਕਦੇ ਵਿਅਕਤੀ ਆਪਣਾ ਮੋਬਾਇਲ ਕਿੱਧਰੇ ਰੱਖ ਕੇ ਭੁੱਲ ਜਾਂਦਾ ਹੈ। ਅਜਿਹੀਆਂ ਅਣਗਿਹਲੀਆਂ ਦੇ ਚੱਲਦਿਆਂ ਮੋਬਾਇਲ ਫੋਨ ਗੁੰਮ ਹੋ ਜਾਦੇ ਹਨ ਤਾਂ ਪਟਿਆਲਾ ਪੁਲਿਸ ਆਪ ਸਭ ਦੀ ਸੇਵਾ ਅਤੇ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ। ਪਟਿਆਲਾ ਪੁਲਿਸ ਦਾ ਸਾਈਬਰ ਸੈੱਲ ਆਪ ਸੱਭ ਦੀ ਮਿਹਨਤ ਦੀ ਕਮਾਈ ਦੀ ਕਦਰ ਕਰਦਾ ਹੈ ਅਤੇ ਮੇਹਨਤ ਦੀ ਕਮਾਈ ਨਾਲ ਖ੍ਰੀਦੇ ਮੋਬਾਇਲ ਫੋਨ ਜਦੋਂ ਗੁੰਮ ਹੋ ਜਾਂਦੇ ਹਨ ਤਾਂ ਉਨ੍ਹਾਂ ਮੋਬਾਇਲ ਫੋਨਾਂ ਨੂੰ ਟਰੇਸ ਕਰਨ ਦੀ ਤਨਦੇਹੀ ਨਾਲ ਕੋਸ਼ਿਸ ਕਰਦਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੋਰਵ ਜਿੰਦਲ, ਐਸ.ਪੀ ਉਪਰੇਸ਼ਨਜ, ਜਿਲ੍ਹਾ ਪਟਿਆਲਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੋਰਾਨ ਕੀਤਾ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਦੇ ਸਾਈਬਰ ਕਰਾਈਮ ਸੈੱਲ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਮਿਸਿੰਗ ਫੋਨਾਂ ਦੀਆਂ ਪ੍ਰਾਪਤ ਹੋਈਆਂ ਦਰਖਾਸਤਾਂ ਉਤੇ ਕਾਰਵਾਈ ਕਰਦੇ ਹੋਏ ਅੱਜ ਤਕਰੀਬਨ 85 ਮੋਬਾਇਲ ਫੋਨ ਟਰੇਸ ਕਰਕੇ ਇਹਨਾਂ ਮੋਬਾਈਲਾਂ ਦੇ ਅਸਲ ਵਾਰਿਸਾਂ ਨੂੰ ਵਾਪਿਸ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪਟਿਆਲਾ ਪੁਲਿਸ ਵੱਲੋਂ ਸੱਭ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਮੋਬਾਇਲ ਫੋਨ ਕਿੱਧਰੇ ਗੁੰਮ ਹੋ ਜਾਂਦਾ ਹੈ ਤਾਂ ਤੁਰੰਤ ਸਬੰਧਤ ਪੁਲਿਸ ਸਾਂਝ ਕੇਂਦਰ ਵਿਖੇ ਮਿੰਸਿੰਗ ਰਿਪੋਰਟ ਕਰਵਾ ਕੇ, ਸਾਈਬਰ ਕਰਾਇਮ ਸੈਲ ਵਿਖੇ ਦਰਖਾਸਤ ਦਰਜ ਕਰਵਾਈ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਇਲ ਗਿਰਿਆ ਮਿਲਦਾ ਹੈ ਤਾਂ ਉਸਨੂੰ ਨੇੜਲੇ ਥਾਣੇ ਜਾਂ ਸਾਈਬਰ ਸੈੱਲ ਦਫਤਰ ਪਟਿਆਲਾ ਦੇ ਸਪੁਰਦ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਸਾਈਬਰ ਕਰਾਈਮ ਸੈੱਲ ਪਟਿਆਲਾ ਵੱਲੋਂ ਪਿਛਲੇ 3 ਮਹੀਨਿਆਂ ਦੋਰਾਨ ਵੱਖ-ਵੱਖ ਆਨਲਾਈਨ ਫਰਾਡ ਦੀਆਂ ਦਰਖਾਸਤਾਂ ਉਤੇ ਕਾਰਵਾਈ ਕਰਦੇ ਹੋਏ ਤਕਰੀਬਨ 43,32,214/- ਰੁਪਏ ਦਰਖਾਸਤਕਰਤਾਵਾਂ ਨੂੰ ਰਿਫੰਡ ਕਰਵਾਏ ਗਏ ਹਨ।

Exit mobile version