ਪਟਿਆਲਾ : ਵਿਕਰਮ ਜੀਤ ਦੁੱਗਲ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਇਹ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆਂ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਹਰਮੀਤ ਸਿੰਘ ਹੁੰਦਲ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ ਅਤੇ ਕ੍ਰਿਸ਼ਨ ਕੁਮਾਰ ਪਾਂਥੇ, ਉਪ ਕਪਤਾਨ ਪੁਲਿਸ (ਡੀ) ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਿਵਇੰਦਰ ਦੇਵ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਪਟਿਆਲਾ ਸਮੇਤ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰ ਸੁਰਿੰਦਰ ਸਿੰਘ ਉਰਫ ਸੰਨੀ ਪੁੱਤਰ ਹਰਵਿੰਦਰ ਸਿੰਘ ਵਾਸੀ ਮਕਾਨ ਨੰਬਰ 463/7, ਜੱਟਾ ਵਾਲਾ ਚੌਂਤਰਾਂ ਪਟਿਆਲਾ ਨੂੰ ਮਿਤੀ 22/04/2021 ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਹੋਈ ਹੈ।
ਦੁੱਗਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 22/04/2021 ਨੂੰ ਐਂਟੀ ਨਾਰਕੋਟਿਕ ਸੈੱਲ ਪਟਿਆਲਾ ਦੀ ਪੁਲਿਸ ਪਾਰਟੀ, ਸ਼ੱਕੀ ਤੇ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿੱਚ ਸਮਾਣਾ ਦੂੰਗੀ ਨੇੜੇ ਪੈਟਰੋਲ ਪੰਪ ਪਟਿਆਲਾ ਵਿਖੇ ਮੋਜੂਦ ਸੀ। ਜਿਥੇ ਸੁਰਿੰਦਰ ਸਿੰਘ ਉਰਫ ਸੰਨੀ ਪੁੱਤਰ ਹਰਵਿੰਦਰ ਸਿੰਘ ਵਾਸੀ ਮਕਾਨ ਨੰਬਰ 463/7, ਜੱਟਾ ਵਾਲਾ ਚੌਂਤਰਾਂ ਪਟਿਆਲਾ ਨੂੰ ਕਾਬੂ ਕਰਕੇ ਉਸ ਦੇ ਮੋਢੇ ਪਰ ਟੰਗੇ ਹੋਏ ਕਾਲੇ ਬੈਗ ਵਿੱਚੋਂ 2 ਕਿਲੋ 600 ਗ੍ਰਾਮ ਅਫੀਮ ਬ੍ਰਾਮਦ ਕੀਤੀ। ਜੋ ਸੁਰਿੰਦਰ ਸਿੰਘ ਸੰਨੀ ਨੇ ਪੁਲਿਸ ਪਾਰਟੀ ਨੂੰ ਦੱਸਿਆ ਕਿ ਉਹ ਤੇ ਉਸ ਦਾ ਸਾਥੀ ਕੈਲਾਸ਼ਪਤੀ ਸਾਹੋ ਵਾਸੀ ਝਾਰਖੰਡ ਅਫੀਮ ਵੇਚਣ ਦਾ ਧੰਦਾ ਕਰਦੇ ਹਨ। ਜੋ ਕੈਲਾਸ਼ਪਤੀ ਸਾਹੋ ਫਰਾਰ ਹੋ ਗਿਆ ਹੈ। ਸੁਰਿੰਦਰ ਸਿੰਘ ਉਰਫ ਸੰਨੀ ਨੂੰ ਗ੍ਰਿਫਤਾਰ ਕਰਕੇ ਇਸ ਵਿਰੁੱਧ ਮੁਕੱਦਮਾ ਨੰਬਰ 136 ਮਿਤੀ 22/04/2021 ਅ/ਧ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਵਲ ਲਾਈਨ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਅਤੇ ਕੈਲਾਸ਼ਪਤੀ ਸਾਹੋ ਵਾਸੀ ਝਾਰਖੰਡ ਨੂੰ ਗ੍ਰਿਫਤਾਰ ਕਰਨ ਲਈ ਰੇਡ ਕੀਤੀ ਜਾ ਰਹੀ ਹੈ।
ਜ਼ਿਲਾ ਪੁਲਿਸ ਮੁੱਖੀ ਨੇ ਦੱਸਿਆ ਕਿ ਸੁਰਿੰਦਰ ਸਿੰਘ ਉਰਫ ਸੰਨੀ ਪਾਸੋਂ ਅਫੀਮ ਖ੍ਰੀਦਣ ਅਤੇ ਕਿਹੜੇ-ਕਿਹੜੇ ਵਿਅਕਤੀ/ਵਿਅਕਤੀਆਂ ਨੂੰ ਵੇਚਣੀ ਸੀ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਹਨਾਂ ਦੇ ਵੀ ਨਾਮ ਸਾਹਮਣੇ ਆਏ ਉਹਨਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਜਿਸ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਦੋਸ਼ੀ ਕੈਲਾਸ਼ਪਤੀ ਸਾਹੋ ਵਾਸੀ ਝਾਰਖੰਡ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।