ਪਟਿਆਲਾ : ਪਟਿਆਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਨੇ ਸ਼ਹਿਰ ਵਾਸੀਆਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਪਟਿਆਲਾ ਵਿਖੇ ਮਹਾਤਮਾ ਗਾਂਧੀ ਬੁੱਤ ਦੇ ਨੇੜੇ ਪੁਰਾਤਨ ਰਜਿੰਦਰਾ ਝੀਲ ਦੇ ਸੁੰਦਰੀਕਰਨ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਾਉਣ ਮੌਕੇ ਕੀਤਾ। ਉਹਨਾਂ ਆਖਿਆ ਕਿ ਝੀਲ ਦੇ ਸੁੰਦਰੀਕਰਨ ਲਈ ਪਹਿਲੇ ਪੜਾਅ ਤਹਿਤ 67 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇਗੀ ਜਿਸ ਤਹਿਤ ਰਜਿੰਦਰਾ ਝੀਲ ਦੇ ਆਲੇ ਦੁਆਲੇ ਦੇ ਰਸਤੇ ਦੀ ਮੁਰੰਮਤ ਕਰਕੇ ਠੀਕ ਕੀਤਾ ਜਾਵੇਗਾ, ਕਿਨਾਰੇ ਪੱਕੇ ਕੀਤੇ ਜਾਣਗੇ, ਝੀਲ ਦੀ ਸਫਾਈ ਕੀਤੀ ਜਾਵੇਗੀ ਅਤੇ ਦੂਜੇ ਪੜਾਅ ਵਿੱਚ ਰੰਗਦਾਰ ਲਾਈਟਾਂ, ਮਿਊਜੀਕਲ ਫੁਹਾਰੇ ਲਾ ਕੇ ਝੀਲ ਵਿੱਚ ਪਾਣੀ ਛੱਡਣ ਉਪਰੰਤ ਕਿਸ਼ਤੀਆਂ ਚਲਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਝੀਲ ਪਟਿਆਲਾ ਵਾਸੀਆਂ ਲਈ ਇੱਕ ਸ਼ਾਨਦਾਰ ਸੈਰਗਾਹ ਵਜੋਂ ਵਿਕਸਤ ਕੀਤੀ ਜਾਵੇਗੀ। ਇਹ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਸ: ਬਾਦਲ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਸ਼ਰਧਾਜਲੀ ਵੀ ਭੇਂਟ ਕਰਨ ਗਏ।
ਇਸ ਮੌਕੇ ਉਪ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਸ਼੍ਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦਲ ਹਲਕਾ ਪਟਿਆਲਾ -2 (ਦਿਹਾਤੀ) ਦੇ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ , ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ਼੍ਰੀ ਭਗਵਾਨ ਦਾਸ ਜੁਨੇਜਾ, ਪਟਿਆਲਾ ਦੇ ਮੇਅਰ ਸ. ਅਮਰਿੰਦਰ ਸਿੰਘ ਬਜਾਜ , ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਪ੍ਰਧਾਨ ਸ਼੍ਰੀ ਹਰਪਾਲ ਜੁਨੇਜਾ, ਨਗਰ ਨਿਗਮ ਦੇ ਡਿਪਟੀ ਮੇਅਰ ਸ਼੍ਰੀ ਹਰਿੰਦਰ ਕੋਹਲੀ, ਜ਼ਿਲ੍ਹਾ ਪਟਿਆਲਾ ਦੇ ਬੀ.ਜੇ.ਪੀ. ਦੇ ਸਾਬਕਾ ਪ੍ਰਧਾਨ ਸ਼੍ਰੀ ਅਰੁਣ ਗੁਪਤਾ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸ਼੍ਰੀ ਗੁਰਪ੍ਰੀਤ ਸਿੰਘ ਰਾਜੂ ਖੰਨਾ, ਮਾਰਕੀਟ ਕਮੇਟੀ ਪਟਿਆਲਾ ਦੇ ਵਾਈਸ ਚੇਅਰਮੈਨ ਸ਼੍ਰੀ ਨਰਦੇਵ ਸਿੰਘ ਆਕੜੀ, ਸ਼੍ਰੀ ਅਜੇ ਥਾਪਰ, ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ, ਐਸ.ਐਸ.ਪੀ. ਸ਼੍ਰੀ ਗੁਰਮੀਤ ਸਿੰਘ ਚੌਹਾਨ, ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਪਰਮਿੰਦਰ ਸਿੰਘ ਗਿੱਲ ,ਐਸ.ਡੀ.ਐਮ. ਪਟਿਆਲਾ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਨਾਭਾ ਸ਼੍ਰੀਮਤੀ ਸਿਮਰਪ੍ਰੀਤ ਕੌਰ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂ, ਅਤੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।