ਪਟਿਆਲਾ,ਪਟਿਆਲਾ ਜਿਲਾ ਵਿੱਚ 0 ਤੋਂ 2 ਸਾਲ ਉਮਰ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ 8 ਜੂਨ ਨੂੰ ਪੰਜਾਬ ਦੇ ਪਟਿਆਲਾ ਸਮੇਤ 13 ਜਿਲਿਆਂ ਵਿੱਚ ‘ਮਿਸ਼ਨ ਇੰਦਰਧਨੁਸ਼’ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਇੰਦੂ ਮਲਹੋਤਰਾ ਨੇ ਦੱਸਿਆ ਕਿ ਪਹਿਲੇ ਪੜਾਅ ਵਜੋਂ ਇਹ ਯੋਜਨਾ ਪੰਜਾਬ ਦੇ ਚਾਰ ਜਿਲਿਆਂ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਦੂਜੇ ਪੜਾਅ ਤਹਿਤ 13 ਹੋਰ ਜਿਲਿਆਂ ਵਿੱਚ 0 ਤੋਂ 2 ਸਾਲ ਉਮਰ ਤੱਕ ਦੇ ਬੱਚਿਆਂ ਨੂੰ ਸੱਤ ਮਾਰੂ ਬਿਮਾਰੀਆਂ ਗਲਘੋਟੂ, ਕਾਲੀ ਖਾਂਸੀ, ਤਪਦਿਕ, ਪੋਲੀਓ, ਖਸਰਾ, ਹੈਪੇਟਾਈਟਸ ਅਤੇ ਨਮੋਨੀਆ ਤੋਂ ਬਚਾਅ ਸਬੰਧੀ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਜ਼ਿਲ ਪ੍ਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ‘ਮਿਸ਼ਨ ਇੰਦਰਧਨੁਸ਼’ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਨੂੰ ਪੂਰੇ ਤਾਲਮੇਲ ਅਤੇ ਸਮੇਂ ਸਿਰ ਨਿਪਟਾਉਣ ਦੇ ਦਿਸ਼ਾ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੂਨ ਤੋਂ ਸਤੰਬਰ ਤੱਕ ਪਹਿਲੇ ਹਫਤੇ ਵਿੱਚ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਵੀ ਇਸ ਮੁਹਿੰਮ ‘ਚ ਸ਼ਾਮਲ ਕੀਤਾ ਜਾਵੇ ਤਾਂ ਜੋ ਪਿੰਡਾਂ ਦਾ ਕੋਈ ਵੀ ਲੋੜਵੰਦ ਬੱਚਾ ਇਸ ਤੋਂ ਵਾਂਝਾ ਨਾ ਰਹੇ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਰਾਜੀਵ ਭੱਲਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਸਮਿਆਂ ‘ਤੇ ਕਰਵਾਏ ਗਏ ਸਰਵੇਖਣਾਂ ਤੋਂ ਪਤਾ ਲੱਗਿਆ ਹੈ ਕਿ ਹਾਲੇ ਵੀ ਅਨੇਕਾਂ ਅਜਿਹੇ ਲੋਕ ਹਨ ਜਿਹੜੇ ਆਪਣੇ ਬੱਚਿਆਂ ਦਾ ਪੂਰਾ ਟੀਕਾਕਰਨ ਨਹੀਂ ਕਰਵਾਉਂਦੇ ਅਤੇ ਕੁਝ ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਬੱਚਿਆਂ ਨੂੰ ਬਿਲਕੁਲ ਵੀ ਟੀਕੇ ਨਹੀਂ ਲਗਵਾਉਂਦੇ। ਉਹਨਾਂ ਕਿਹਾ ਕਿ ਬੱਚਿਆਂ ਦੀ ਮੌਤ ਦਰ ਅਤੇ ਬਿਮਾਰੀ ਦਰ ਨੂੰ ਘਟਾਉਣ ਲਈ 0 ਤੋਂ 2 ਸਾਲ ਤੱਕ ਦੇ ਸਾਰੇ ਬੱਚਿਆਂ ਲਈ ਪੂਰਨ ਟੀਕਾਕਰਨ ਯਕੀਨੀ ਬਣਾਉਣ ਹਿੱਤ ਦਸੰਬਰ 2014 ਵਿੱਚ ਦੇਸ਼ ਵਿੱਚ ਮਿਸ਼ਨ ਇੰਦਰਧਨੁਸ਼ ਲਾਗੂ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਇਸ ਮਿਸ਼ਨ ਅਧੀਨ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 10 ਹਜ਼ਾਰ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ।
-
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੋਹਿੰਦਰਪਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼ੀ ਰਾਜੇਸ਼ ਤਿਰ੍ਪਾਠੀ , ਐਸ.ਡੀ.ਐਮ ਪਾਤੜਾਂ ਸ਼ੀ ਗੁਰਿੰਦਰਪਾਲ ਸਿੰਘ ਸਹੋਤਾ, ਐਸ.ਡੀ.ਐਮ ਨਾਭਾ ਮਤੀ ਅਮਰਬੀਰ ਕੌਰ ਭੁੱਲਰ, ਜਿਲਾ ਟੀਕਾਕਰਨ ਅਫਸਰ ਡਾ: ਨਰਿੰਦਰ ਕੌਰ, ਮੈਡੀਕਲ ਕਮਿਸ਼ਨਰ ਡਾ: ਐਮ. ਐਸ. ਧਾਲੀਵਾਲ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ।