Home Punjabi News ਪਟਿਆਲਾ ਜ਼ਿਲਾ ‘ਚ ਸੜਕ ਸੁਰੱਖਿਆ ਹਫ਼ਤਾ 10 ਤੋਂ 16 ਜਨਵਰੀ ਤੱਕ ਮਨਾਇਆ...

ਪਟਿਆਲਾ ਜ਼ਿਲਾ ‘ਚ ਸੜਕ ਸੁਰੱਖਿਆ ਹਫ਼ਤਾ 10 ਤੋਂ 16 ਜਨਵਰੀ ਤੱਕ ਮਨਾਇਆ ਜਾਵੇਗਾ: ਥਿੰਦ

0

ਪਟਿਆਲਾ,:ਆਵਾਜਾਈ ਨਿਯਮਾਂ ਦੀ ਉਲੰਘਣਾ ਕਾਨੂੰਨੀ ਅਪਰਾਧ ਹੈ ਅਤੇ ਸੁਰੱਖਿਅਤ ਆਵਾਜਾਈ ਲਈ ਸਾਰੇ ਨਾਗਰਿਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਦੇ ਮੱਦੇਨਜ਼ਰ ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਵਿਆਪਕ ਪੱਧਰ ‘ਤੇ ਜਾਗਰੂਕ ਕਰਨ ਲਈ ਪਟਿਆਲਾ ਜ਼ਿਲਾ ‘ਚ 10 ਤੋਂ 16 ਜਨਵਰੀ ਤੱਕ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਟਰਾਂਸਪੋਰਟ ਅਫ਼ਸਰ ਸ. ਗੁਰਪਰੀਤ ਸਿੰਘ ਥਿੰਦ ਨੇ ਦੱਸਿਆ ਕਿ 10 ਜਨਵਰੀ ਨੂੰ ਸ਼ੁਰੂਆਤ ਵਜੋਂ ਰੋਡ ਸ਼ੋਅ ਕਰਕੇ ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 11 ਜਨਵਰੀ ਨੂੰ ਟਰੱਕ ਯੂਨੀਅਨ ਨਾਭਾ ਵਿਖੇ ਟਰੱਕ ਡਰਾਇਵਰਾਂ ਦੀਆਂ ਅੱਖਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਜਾਵੇਗਾ ਅਤੇ ਉਹਨਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦੇ ਕੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਵੀ ਲਗਾਏ ਜਾਣਗੇ। ਸ਼੍ ਥਿੰਦ ਨੇ ਦੱਸਿਆ ਕਿ ਟੈਫਿਕ ਪੁਲਿਸ ਵੱਲੋਂ ਜ਼ਿਲਾ ਦੇ ਵੱਖ-ਵੱਖ ਸਕੂਲਾਂ ਵੱਲੋਂ ਐਨ.ਸੀ.ਸੀ ਵਲੰਟੀਅਰਾਂ ਵੱਲੋਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਰੈਲੀ ਕੀਤੀ ਜਾਵੇਗੀ।
ਸ੍ ਥਿੰਦ ਨੇ ਦੱਸਿਆ ਕਿ 12 ਜਨਵਰੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਵਿਖੇ ਟਰੈਫਿਕ ਵਿਭਾਗ ਦੇ ਸਹਿਯੋਗ ਨਾਲ ਆਵਾਜਾਈ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ ਅਤੇ ਇਸ ਉਪਰੰਤ ਟਰੈਕਟਰ ਟਰਾਲੀਆਂ ਸਮੇਤ ਹੋਰ ਵਾਹਨਾਂ ਨੂੰ ਰਿਫਲੈਕਟਰ ਲਗਾਏ ਜਾਣਗੇ। ਉਨਾਂ ਦੱਸਿਆ ਕਿ 13 ਜਨਵਰੀ ਨੂੰ ਟਰੱਕ ਯੂਨੀਅਨ ਪਾਤੜਾਂ ਵਿਖੇ ਟਰੱਕ ਡਰਾਇਵਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਜਾਵੇਗਾ ਅਤੇ ਵਾਹਨਾਂ ਨੂੰ ਮੁਫ਼ਤ ਰਿਫਲੈਕਟਰ ਲਗਾਏ ਜਾਣਗੇ। ਉਨਾਂ ਦੱਸਿਆ ਕਿ 14 ਜਨਵਰੀ ਨੂੰ ਸਵੇਰੇ 10.00 ਵਜੇ ਮੁਫ਼ਤ ਪ੍ਦੂਸ਼ਣ ਜਾਂਚ ਅਤੇ ਅੰਤਰ ਸਕੂਲ ਪੈਟਿੰਗ ਮੁਕਾਬਲੇ ਜ਼ਿਲਾ ਸਿੱਖਿਆ ਅਧਿਕਾਰੀਆਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ ਜਦਕਿ 15 ਜਨਵਰੀ ਨੂੰ ਜੀ.ਟੀ ਰੋਡ ਰਾਜਪੁਰਾ ਵਿਖੇ ਬਿਨ੍ਹਾਂ ਹੈਲਮੇਟ, ਸੀਟ ਬੈਲਟ, ਓਵਰ ਲੋਡਿੰਗ, ਪਰੈਸ਼ਰ ਹਾਰਨ, ਮੋਬਾਇਲ ਫੋਨ, ਚਲਾਨਾਂ ਸਬੰਧੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇਗੀ। ਉਨਾਂ ਦੱਸਿਆ ਕਿ ਰਾਜਪੁਰਾ ਵਿਖੇ ਹੀ 15 ਜਨਵਰੀ ਨੂੰ ਲੋਕਾਂ ਤੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਟਾਹਲੀ ਵਾਲਾ ਚੌਂਕ ਵਿਖੇ ਮੁਫਤ ਰਿਫਲੈਕਟਰ ਲਗਾਏ ਜਾਣਗੇ। ਉਨਾਂ ਦੱਸਿਆ ਕਿ 16 ਜਨਵਰੀ ਨੂੰ ਟਰੱਕ ਯੂਨੀਅਨ ਪਟਿਆਲਾ ਵਿਖੇ ਸਵੇਰੇ 11.00 ਵਜੇ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਜਾਵੇਗਾ।

Exit mobile version