Home Punjabi News ਪੀ.ਆਰ.ਟੀ.ਸੀ. ਦੇ ਚੇਅਰਮੈਨ ਜਖਮੀ ਡਰਾਈਵਰ ਦਾ ਹਾਲ ਚਾਲ ਪੁੱਛਣ ਗਏ

ਪੀ.ਆਰ.ਟੀ.ਸੀ. ਦੇ ਚੇਅਰਮੈਨ ਜਖਮੀ ਡਰਾਈਵਰ ਦਾ ਹਾਲ ਚਾਲ ਪੁੱਛਣ ਗਏ

0

ਪਟਿਆਲਾ :ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਪੀ.ਆਰ.ਟੀ.ਸੀ. ਡਰਾਈਵਰ ਸ਼੍ਰੀ ਹਰਪ੍ਰੀਤ ਸਿੰਘ ਦਾ ਅੱਜ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ਼੍ਰੀ ਅਵਤਾਰ ਸਿੰਘ ਬਰਾੜ ਹਾਲ ਚਾਲ ਪੁੱਛਣ ਗਏ। ਬੀਤੀ ਕੱਲ ਪੀ.ਆਰ.ਟੀ.ਸੀ. ਚੰਡੀਗੜ੍ਹ ਦੀ ਬੱਸ ਨੰ: 1990 ਜੋ ਕਿ ਮੋਹਾਲੀ ਤੋਂ ਪਟਿਆਲਾ ਆ ਰਹੀ ਸੀ, ਦੇ ਡਰਾਈਵਰ ਸ਼੍ਰੀ ਹਰਪ੍ਰੀਤ ਸਿੰਘ ਨੂੰ ਕੁਝ ਅਣਪਛਾਤੇ ਕਾਰ ਸਵਾਰਾਂ ਵੱਲੋਂ ਗੋਲੀ ਮਾਰ ਕੇ ਜਖਮੀ ਕਰ ਦਿੱਤਾ ਸੀ । ਉਹਨਾਂ ਹਰਪ੍ਰੀਤ ਸਿੰਘ ਡਰਾਈਵਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪੂਰਾ ਦਿਲਾਸਾ ਦਿੱਤਾ ਅਤੇ ਕਿਹਾ ਕਿ ਇਲਾਜ ‘ਤੇ ਆਉਣ ਵਾਲਾ ਸਾਰਾ ਖਰਚਾ ਪੀ.ਆਰ.ਟੀ.ਸੀ. ਵੱਲੋਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜ੍ਹਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਚੇਅਰਮੈਨ ਨੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ। ਉਹਨਾਂ ਰਜਿੰਦਰਾ ਹਸਪਤਾਲ ਦੇ ਆਰਥੋਪੈਡਿਕ ਦੇ ਮੁਖੀ ਡਾ: ਮਨਜੀਤ ਸਿੰਘ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਪੀ.ਆਰ.ਟੀ.ਸੀ.ਪਟਿਆਲਾ ਡਿਪੂ ਦੇ ਜਨਰਲ ਮੈਨੇਜਰ ਸ਼੍ਰੀ ਰਵਿੰਦਰ ਸਿੰਘ ਔਲਖ, ਚੰਡੀਗੜ੍ਹ ਡਿਪੂ ਦੇ ਜਨਰਲ ਮੈਨੇਜਰ ਪ੍ਰਸ਼ਾਸ਼ਨ ਸ: ਸੁਰਿੰਦਰ ਸਿੰਘ ਅਤੇ ਜਨਰਲ ਮੈਨੇਜਰ ਉਪਰੇਸ਼ਨ ਸ: ਮਨਿੰਦਰਜੀਤ ਸਿੰਘ ਵੀ ਹਾਜ਼ਰ ਸਨ।

Exit mobile version