Home Bulletin ਪੀ.ਐੱਸ.ਈ.ਬੀ ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ

ਪੀ.ਐੱਸ.ਈ.ਬੀ ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ

0

ਐੱਸ.ਏ.ਐੱਸ. ਨਗਰ,: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇੱਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ। 22 ਮਾਰਚ ਤੋਂ ਸ਼ੁਰੂ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਹੁਣ 20 ਅਪ੍ਰੈਲ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ। ਜਦੋਂ ਕਿ ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪਰੀਖਿਆ ਹੁਣ 04 ਮਈ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ।

Exit mobile version