Home Punjabi News ਪੋਲਟਰੀ ਫਾਰਮਾਂ ਕਾਰਨ ਮੱਖੀਆਂ ਦੀ ਬਹੁਤਾਤ ਦੇ ਢੁਕਵੇਂ ਹੱਲ ਲਈ...

ਪੋਲਟਰੀ ਫਾਰਮਾਂ ਕਾਰਨ ਮੱਖੀਆਂ ਦੀ ਬਹੁਤਾਤ ਦੇ ਢੁਕਵੇਂ ਹੱਲ ਲਈ ਡਿਪਟੀ ਕਮਿਸ਼ਨਰ ਵੱਲੋਂ ਸਾਂਝੀ ਕਮੇਟੀ ਦਾ ਗਠਨ

0

ਪਟਿਆਲਾ :ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਸਬ ਡਵੀਜਨ ਵਿੱਚ ਪੈਂਦੇ ਪਿੰਡ ਬਠੋਣੀਆਂ ਕਲਾਂ, ਬਠੋਣੀਆਂ ਖੁਰਦ ਅਤੇ ਨੇੜਲੇ ਪਿੰਡਾਂ ਵਿੱਚ ਪੋਲਟਰੀ ਫਾਰਮਾਂ ਕਾਰਨ ਇਲਾਕੇ ਵਿੱਚ ਮੱਖੀਆਂ ਦੀ ਬਹੁਤਾਤ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਢੁਕਵੇਂ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਨੇ ਪ੍ਰਭਾਵਿਤ ਪਿੰਡਾਂ ਦੇ ਨੁਮਾਇੰਦਿਆਂ ਅਤੇ ਸਮੂਹ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਵਿੱਚ ਇਸ ਮਾਮਲੇ ਦੇ ਹੱਲ ਲਈ ਐਸ.ਡੀ.ਐਮ. ਰਾਜਪੁਰਾ ਦੀ ਅਗਵਾਈ ਵਿੱਚ ਇੱਕ ਸਾਂਝੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ ਇਲਾਕੇ ਦੇ ਪਿੰਡਾਂ ਦੇ ਦੋ ਨੁਮਾਇੰਦੇ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਪੋਲਟਰੀ ਵਿਭਾਗ ਤੇ ਸਿਹਤ ਵਿਭਾਗ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਨੇ ਦੱਸਿਆ ਕਿ ਇਹ ਕਮੇਟੀ ਪ੍ਰਭਾਵਿਤ ਇਲਕੇ ਦਾ ਦੌਰਾ ਕਰਕੇ ਸਾਰੇ ਪਹਿਲੂਆਂ ਦੀ ਪੜਤਾਲ ਕਰਨ ਉਪਰੰਤ ਇੱਕ ਹਫਤੇ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ। ਮੀਟਿੰਗ ਵਿੱਚ ਹਾਜਰ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਤੇ ਪੁਲਿਸ ਮੁਖੀ ਸ੍ਰੀ ਗੁਰਮੀਤ ਸਿੰਘ ਚੌਹਾਨ ਨੇ ਲੋਕਾਂ ਨੂੰ ਇਸ ਮਾਮਲੇ ਦੇ ਸਾਂਤੀਪੂਰਵਕ ਹੱਲ ਲਈ ਸਹਿਯੋਗ ਦੀ ਅਪੀਲ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀ ਪੋਲਟਰੀ ਫਾਰਮਾਂ ਵੱਲੋਂ ਫੈਲਾਈ ਗੰਦਗੀ ਕਾਰਨ ਵੱਧ ਰਹੀਆਂ ਮੱਖੀਆਂ ਦੀ ਰੋਕਥਾਮ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਨੂੰ ਲਾਗੂ ਕਰਾਉਣ ਲਈ ਵੀ ਕੰਮ ਕਰੇਗੀ।
ਮੀਟਿੰਗ ਦੌਰਾਨ ਮੈਂਬਰ ਪਾਰਲੀਮੈਂਟ ਡਾ: ਧਰਮਵੀਰ ਗਾਂਧੀ, ਹਲਕਾ ਘਨੌਰ ਦੀ ਵਿਧਾਇਕ ਸ੍ਰੀਮਤੀ ਹਰਪੀ੍ਰਤ ਕੌਰ ਮੁਖਮੈਲਪੁਰ, ਸਾਬਕਾ ਮੰਤਰੀ ਸ. ਅਜਾਇਬ ਸਿੰਘ ਮੁਖਮੈਲਪੁਰ, ਸਾਬਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ, ਐਸ.ਐਸ.ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ, ਏ.ਡੀ.ਸੀ. ਵਿਕਾਸ ਸ੍ਰੀ ਪਰਮਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ. ਰਾਜਪੁਰਾ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਪੀ. ਰਾਜਪੁਰਾ ਸ੍ਰੀ ਰਾਜਿੰਦਰ ਸਿੰਘ ਸੋਹਲ ਤੇ ਪ੍ਰਭਾਵਿਤ ਪਿੰਡਾਂ ਦੇ ਵਸਨੀਕ ਵੀ ਹਾਜਰ ਸਨ।

Exit mobile version