Home Current Affairs ਪੰਜਾਬ ਤੇ ਹਰਿਆਣਾ ਸਮੇਤ 15 ਰਾਜਾਂ ਨੂੰ ਸੰਘਣੀ ਧੁੰਦ ਨੇ ਲਿਆ ਆਪਣੀ...

ਪੰਜਾਬ ਤੇ ਹਰਿਆਣਾ ਸਮੇਤ 15 ਰਾਜਾਂ ਨੂੰ ਸੰਘਣੀ ਧੁੰਦ ਨੇ ਲਿਆ ਆਪਣੀ ਲਪੇਟ ‘ਚ

0

ਚੰਡੀਗੜ੍ਹ, ਅੱਜ ਵੀਰਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ ,ਯੂਪੀ, ਬਿਹਾਰ ਸਮੇਤ 15 ਰਾਜਾਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋਈ। ਭੋਪਾਲ ਅਤੇ ਜੈਪੁਰ ਸਮੇਤ ਉੱਤਰੀ ਅਤੇ ਮੱਧ ਭਾਰਤ ਦੇ 22 ਸ਼ਹਿਰਾਂ ਵਿੱਚ ਵਿਜ਼ੀਬਿਲਟੀ 200 ਮੀਟਰ ਤੱਕ ਘਟ ਗਈ। ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ‘ਤੇ ਕਈ ਉਡਾਣਾਂ ‘ਚ ਦੇਰੀ ਹੋਈ। ਇਸ ਦੇ ਨਾਲ ਹੀ ਕਈ ਟਰੇਨਾਂ ਵੀ ਆਪਣੇ ਨਿਰਧਾਰਤ ਸਮੇਂ ‘ਤੇ ਨਹੀਂ ਚੱਲ ਸਕੀਆਂ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅੱਜ ਕੋਲਡ ਡੇਅ ਅਲਰਟ ਜਾਰੀ ਕੀਤਾ ਗਿਆ ਹੈ। ਠੰਡ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਸਕੂਲ 6 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਹਨ। ਮੱਧ ਪ੍ਰਦੇਸ਼ ਅਤੇ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਸਵੇਰੇ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਇਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਯੂਪੀ ਦੇ ਮੁਜ਼ੱਫਰਨਗਰ ਵਿੱਚ ਪਾਰਾ 4.3 ਡਿਗਰੀ ਤੱਕ ਪਹੁੰਚ ਗਿਆ।

Exit mobile version