Home Current Affairs ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

0

ਚੰਡੀਗੜ੍ਹ,ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਰਾਜ ਸਭਾ ਲਈ 24 ਮਈ ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ ਨਾਮ ਵਾਪਸੀ ਦੀ ਆਖਿਰੀ ਮਿਤੀ 3 ਜੂਨ ਹੈ। ਇਸ ਤੋਂ ਬਾਅਦ ਜੇਕਰ ਲੋੜ ਪੈਂਦੀ ਹੈ ਤਾਂ ਵੋਟਿੰਗ 10 ਜੂਨ ਨੂੰ ਹੋਵੇਗੀ।

ਦੱਸ ਦਈਏ ਕਿ ਕਾਂਗਰਸ ਪਾਰਟੀ ਦੀ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੀਆਂ ਬਾਕੀ ਪੰਜਾਂ ਸੀਟਾਂ ਤੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਬਿਨਾਂ ਮੁਕਾਬਲਾ ਹੀ ਰਾਜ ਸਭਾ ਵਿੱਚ ਭੇਜੇ ਜਾ ਚੁੱਕੇ ਹਨ। ਇਸ ਵਾਰ ਵੀ ਐਂਵੇ ਹੀ ਦੇਖਣ ਨੂੰ ਮਿਲ ਸਕਦਾ ਹੈ।

Exit mobile version