ਨਵੀਂ ਦਿੱਲੀ: ਪੰਜਾਬ ਸਮੇਤ ਹੋਰ ਮਹੱਤਵਪੂਰਣ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਜਿੰਮੇਵਾਰੀਆਂ ਤੈਅ ਕਰ ਦਿੱਤੀਆਂ ਹਨ। ਇਸ ਵੇਲੇ ਰਾਜਨੀਤਕ ਪੱਖ ਤੋਂ ਸਭ ਤੋਂ ਮਹੱਤਵਪੂਰਣ ਮੰਨੇ ਜਾ ਰਹੇ ਪੰਜਾਬ ਦੀ ਜਿੰਮੇਵਾਰੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਖੁਦ ਸੰਭਾਲਣਗੇ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੂੰ ਗੋਆ ਦੀ ਕਮਾਨ ਸੌਂਪੀ ਗਈ ਹੈ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 10 ਦਿਨਾਂ ਦੇ ਵਿਪਾਸਨਾ ਕੈਂਪ ਤੋਂ ਆਉਂਦਿਆਂ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਉਨ੍ਹਾਂ ਆਉਂਦੇ ਹੀ ਪੰਜਾਬ, ਗੋਆ ਤੇ ਗੁਜਰਾਤ ਵਿਧਾਨਸਭਾ ਚੋਣਾਂ ਦੀ ਜੰਗ ਜਿੱਤਣ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਅਜਿਹੇ ‘ਚ ਕੇਜਰੀਵਾਲ ਨੇ ਪੰਜਾਬ ਦਾ ਮੋਰਚਾ ਖੁਦ ਸੰਭਾਲਿਆ ਹੈ। ਗੋਆ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਨਾਮ ਤੈਅ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੋਦੀ ਦੇ ਗੜ ਗੁਜਰਾਤ ‘ਚ ਵਿਧਾਨ ਸਭਾ ਚੋਣ ਜਿੱਤਣ ਲਈ ਸੀਨੀਅਰ ਲੀਡਰ ਤੇ ਸਾਬਕਾ ਪੱਤਰਕਾਰ ਆਸ਼ੂਤੋਸ਼ ਨੂੰ ਜਿੰਮੇਵਾਰੀ ਸੌਂਪੀ ਹੈ !