spot_img
spot_img
spot_img
spot_img
spot_img

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵੱਲੋਂ ਅੱਠ ਬਿੱਲ ਪਾਸ

ਚੰਡੀਗੜ, : – ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਬਜਟ ਇਜਲਾਸ ਵਿੱਚ ਅੱਠ ਮਹੱਤਵਪੂਰਨ ਬਿੱਲ ਪਾਸ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਅਮਿਟੀ ਯੂਨੀਵਰਸਿਟੀ ਪੰਜਾਬ ਬਿੱਲ, 2021, ਇੰਡੀਅਨ ਪਾਰਟਨਰਸ਼ਿਪ (ਪੰਜਾਬ ਸੋਧ) ਬਿੱਲ, 2021 ਅਤੇ ਪੰਜਾਬ ਬਿਊਰੋ ਆਫ਼ ਇਨਵੈਸਮੈਂਟ ਪ੍ਰਮੋਸ਼ਨ (ਸੋਧ) ਬਿੱਲ 2021 ਸਮੇਤ ਤਿੰਨ ਬਿੱਲ ਪੇਸ਼ ਕੀਤੇ ਗਏ ਜਿਨਾਂ ਨੂੰ ਬਜਟ ਸੈਸ਼ਨ ਵਿੱਚ ਪਾਸ ਕੀਤਾ ਗਿਆ।
ਉਨਾਂ ਦੱਸਿਆ ਕਿ ਕਿ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਿ੍ਰਜਨਜ਼ (ਪੰਜਾਬ ਸੋਧ) ਬਿੱਲ, 2021 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ ਸਮੇਤ ਦੋ ਅਹਿਮ ਬਿੱਲ ਪੇਸ਼ ਕੀਤੇ ਗਏ ਜਿਨਾਂ ਨੂੰ ਵਿਧਾਨ ਸਭ ਦੇ ਬਜਟ ਸੈਸ਼ਨ ਵਿੱਚ ਪਾਸ ਕੀਤਾ ਗਿਆ।
ਇਸੇ ਤਰਾਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2021 ਪੇਸ਼ ਕੀਤਾ ਗਿਆ ਜਿਸਨੂੰ ਸੈਸ਼ਨ ਵਿੱਚ ਵਿੱਚ ਪਾਸ ਕੀਤਾ ਗਿਆ।
ਉਨਾਂ ਅੱਗੇ ਦੱਸਿਆ ਕਿ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰਾ ਸਿੰਗਲਾ ਵੱਲੋਂ ਪੰਜਾਬ ਆਬਕਾਰੀ (ਸੋਧ) ਬਿੱਲ, 2021 ਅਤੇ ਪੰਜਾਬ ਐਜੂਕੇਸ਼ਨ ਬਿੱਲ, 2021 ਸਮੇਤ ਦੋ ਮਹੱਤਵਪੂਰਨ ਬਿੱਲ ਪੇਸ਼ ਕੀਤੇ ਗਏ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles