spot_img
spot_img
spot_img
spot_img
spot_img

ਪੰਜਾਬ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ , ਭਗਵੰਤ ਸਿੰਘ ਮਾਨ

ਤਰਨ ਤਾਰਨ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ ‘ਆਪ’ ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ ‘ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ। 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸੂਬਾ ਸਰਕਾਰ ਵੱਲੋਂ ਸਸਤੇ ਭਾਅ ’ਤੇ ਖਰੀਦਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 5500 ਕਰੋੜ ਰੁਪਏ ਦਾ ਇਹ ਪਲਾਂਟ ਸਿਰਫ਼ 1100 ਕਰੋੜ ਰੁਪਏ ਦੀ ਕੀਮਤ ‘ਤੇ ਖਰੀਦਿਆ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਨੂੰ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਵਿੱਚੋਂ ਰਾਸ਼ਨ ਮਾਫ਼ੀਆ ਨੂੰ ਖ਼ਤਮ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਦੁਹਰਾਇਆ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਪੀ.ਡੀ.ਐਸ. ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੇ 100 ਕਿਲੋ ਰਾਸ਼ਨ ਆਉਂਦਾ ਸੀ ਤਾਂ ਸਿਰਫ਼ 15 ਕਿਲੋ ਹੀ ਲੋਕਾਂ ਤੱਕ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਦੀ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਣ ਵਾਲੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ ਦੇਸ਼ ਭਰ ਵਿੱਚ ਰਾਸ਼ਨ ਦੀ ਨਿਰਵਿਘਨ ਅਤੇ ਸੁਚਾਰੂ ਡਿਲੀਵਰੀ ਮਿਲੇਗੀ।
ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਮਕਬੂਲੀਅਤ ਤੋਂ ਡਰਦੀ ਹੈ, ਜਿਸ ਕਾਰਨ ਉਹ ਸਾਡੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਲਈ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਆਪ’ ਨੂੰ ਬਦਨਾਮ ਕਰਨ ਲਈ ਹਰ ਸਮੇਂ ਚਾਲਾਂ ਚੱਲ ਰਹੀ ਹੈ ਕਿਉਂਕਿ ਉਹ ਡਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਖਾਸ ਕਰਕੇ ‘ਆਪ’ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਜਨਤਾ ‘ਆਪ’ ਪਾਰਟੀ ਦੇ ਨਾਲ ਹੈ ਅਤੇ ਪਰਮਾਤਮਾ ਦਾ ਅਸ਼ੀਰਵਾਦ ਨਾਲ ਹੈ ਤਾਂ ਸਾਨੂੰ ਕਿਸੇ ਦਾ ਡਰ ਨਹੀਂ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਦੋਗਲੇ ਆਗੂਆਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਚੋਰ ਨਹੀਂ, ਸਗੋਂ ਚੋਰ ਉਹ ਹਨ, ਜੋ ਮਹਿੰਗੀ ਬਿਜਲੀ ਦੇ ਕੇ ਲੋਕਾਂ ਦੀ ਲੁੱਟ-ਖਸੁੱਟ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles