ਦਿੱਲੀ:-ਪੰਜਾਬ ਸਰਕਾਰ ਵੱਲੋਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਐਨਡੀਪੀਐਸ ਕੇਸ ਵਿੱਚ ਹਾਈਕੋਰਟ ਤੋਂ ਮਿਲੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਸੀ। ਸੁਪਰੀਮ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਪਾਈ ਗਈ ਪਟੀਸ਼ਨ ਤੇ ਜਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਖਪਾਲ ਸਿੰਘ ਖਹਿਰਾ ਵੱਲੋਂ ਇਸ ਮਾਮਲੇ ਵਿੱਚ ਕੈਵੀਏਟ ਅਰਜ਼ੀ ਵੀ ਦਾਇਰ ਕੀਤੀ ਗਈ ਸੀ।