spot_img
spot_img
spot_img
spot_img
spot_img

ਪੰਜਾਬ ਸਰਕਾਰ ਵੱਲੋਂ 26 ਅਪਰੈਲ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਲਈ ਜਾਵੇਗੀ

ਚੰਡੀਗੜ੍ਹ, : ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰਾਂ/ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 26 ਅਪ੍ਰੈਲ, 2021 ਤੋਂ 30 ਅਪ੍ਰੈਲ, 2021 ਤੱਕ ਹੋਵੇਗੀ।
ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 15 ਅਪ੍ਰੈਲ, 2021 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।
ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ।ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਏਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 20 ਅਪ੍ਰੈਲ, 2021 ਤੱਕ ਪ੍ਰੀਖਿਆਵਾਂ ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾ, ਉਹ ਈ-ਮੇਲ (pcsbranch@gmail.com) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ. -4648) ਜ਼ਰੀਏ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles