Home Current Affairs ਪੱਤਰਕਾਰਾਂ ਨੂੰ ਕਰਵਾਉਣਾ ਪਵੇਗਾ ਕੋਰੋਨਾ ਟੈਸਟ

ਪੱਤਰਕਾਰਾਂ ਨੂੰ ਕਰਵਾਉਣਾ ਪਵੇਗਾ ਕੋਰੋਨਾ ਟੈਸਟ

0

ਚੰਡੀਗੜ੍ਹ : ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਾਰੀਆਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ 15ਵੀਂ ਵਿਧਾਨ ਸਭਾ ਦੇ 12ਵੇਂ ਇਜਲਾਸ ਦੀ ਪ੍ਰੈਸ ਕਵਰੇਜ ਲਈ ਪੰਜਾਬ ਭਵਨ, ਸੈਕਟਰ -3 ਚੰਡੀਗੜ ਨੂੰ ਸਦਨ ਦਾ ਅਹਾਤਾ ਘੋਸ਼ਿਤ ਕਰਨ ਸੰਬਧੀ ਨੋਟੀਫੀਕੇਸ਼ਨ ਜਾਰੀ ਕੀਤਾ ਹੈ। ਇਹ ਫੈਸਲਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਸਪੀਕਰ ਨੇ ਦੱਸਿਆ ਕਿ ਸੈਸ਼ਨ ਦੀ ਕਰਵਰੇਜ ਕਰਨ ਵਾਲੇ ਸਾਰੇ ਪੱਤਰਕਾਰਾਂ ਲਈ ਕੋਵਿਡ-19 ਟੈਸਟ ਕਰਵਾਉਣਾ ਲਾਜ਼ਮੀ ਹੈ । ਪੱਤਰਕਾਰਾਂ ਨੂੰ ਟੈਸਟ ਕਰਾਉਣ ਦੀ ਸਹੂਲਤ ਦੇਣ ਲਈ ਪੰਜਾਬ ਭਵਨ, ਸੈਕਟਰ -3, ਚੰਡੀਗੜ ਵਿਖੇ 25-26 ਅਗਸਤ ਨੂੰ ਬਾਅਦ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਕੇਵਲ ਨੈਗੇਟਿਵ ਰਿਪੋਰਟ ਵਾਲੇ ਪੱਤਰਕਾਰ ਨੂੰ ਹੀ ਪੰਜਾਬ ਭਵਨ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ।

Exit mobile version