ਮੋਰਿੰਡਾ,: – ਜਿੰਮੀ ਸ਼ੇਰਗਿਲ ਅਤੇ ਗਿੱਪੀ ਗਰੇਵਾਲ ਤੋਂ ਬਾਅਦ ਪ੍ਰਸਿੱਧ ਅਦਾਕਾਰਾ ਉਪਾਸਨਾ ਸਿੰਘ ਸਮੇਤ ਟੀਮ ਵਿਰੁੱਧ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦਸੱਣਯੋਗ ਹੈ ਕਿ ਸ਼ੂਗਰ ਮਿੱਲ ਮੋਰਿੰਡਾ ਵਿਖੇ ਫਿਲਮ ਦੀ ਸ਼ੂਟਿੰਗ ਦੌਰਾਨ ਸਿਟੀ ਥਾਣਾ ਮੋਰਿੰਡਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਐਸ. ਐਚ. ਓ. ਸਿਟੀ ਮੋਰਿੰਡਾ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਕੋਵਿਡ ਕਾਰਨ ਪਾਬੰਦੀ ਦੇ ਬਾਵਜੂਦ ਸ਼ੂਗਰ ਮਿੱਲ ਮੋਰਿੰਡਾ ਵਿਖੇ ਪੰਜਾਬੀ ਫਿਲਮ “ਬਾਈ ਜੀ ਕੁੱਟਣਗੇ” ਦੀ ਸ਼ੂਟਿੰਗ ਚੱਲ ਰਹੀ ਸੀ। ਲਾਕਡਾਉਨ ਦੀ ਉਲੰਘਣਾ ਕਰਨ ਦੇ ਜੁਰਮ ਵਜੋਂ ਫਿਲਮੀ ਅਦਾਕਾਰਾ ਉਪਾਸਨਾ ਸਿੰਘ ਤੇ ਉਨ੍ਹਾਂ ਦੀ ਟੀਮ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ ।