Home Religious News ਬਾਬਾ ਨਿਧਾਨ ਸਿੰਘ ਦੀ ਯਾਦ ‘ਚ 12ਵਾਂ ਅੰਤਰਰਾਸ਼ਟਰੀ ਸੈਮੀਨਾਰ

ਬਾਬਾ ਨਿਧਾਨ ਸਿੰਘ ਦੀ ਯਾਦ ‘ਚ 12ਵਾਂ ਅੰਤਰਰਾਸ਼ਟਰੀ ਸੈਮੀਨਾਰ

0

ਪਟਿਆਲਾ,: ‘ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ’ ਵਲੋਂ ਸਾਲਾਨਾ 12ਵਾਂ ਰਾਸ਼ਟਰੀ ਸੈਮੀਨਾਰ ਅੱਜ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ਵਿਖੇ ‘ਤਖ਼ਤ ਸ੍ਰੀ ਹਜ਼ੂਰ ਸਾਹਿਬ: ਧਾਰਮਿਕ ਤੇ ਇਤਿਹਾਸਕ ਗੌਰਵ’ ਵਿਸ਼ੇ ‘ਤੇ ਕਰਵਾਇਆ ਗਿਆ। ਸੁਸਾਇਟੀ ਦੇ ਬਾਨੀ ਡਾ. ਪਰਮਜੀਤ ਸਿੰਘ ਸਰੋਆ ਦੇ ਵਿਸ਼ੇਸ਼ ਯਤਨਾਂ ਸਦਕਾ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਗਏ ਇਸ ਸੈਮੀਨਾਰ ਦੌਰਾਨ ਵੱਖ-ਵੱਖ ਵਿਦਵਾਨਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਬੁੱਧੀਜੀਵੀਆਂ ਨੇ ਸੰਬੋਧਨ ਕਰਦਿਆਂ ਸਿੱਖਾਂ ਕੌਮ ਦੇ ਮਹਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਇਤਿਹਾਸਕ ਅਤੇ ਸਿਧਾਂਤਕ ਮਹੱਤਤਾ ਦੇ ਨਾਲ-ਨਾਲ ਉਥੋਂ ਦੇ ਸਿੱਖਾਂ ਦੇ ਸਮਾਜਿਕ ਤੇ ਧਾਰਮਿਕ ਸਰੋਕਾਰਾਂ ਦੀ ਗੱਲ ਵੀ ਕੀਤੀ।
ਸੈਮੀਨਾਰ ਦਾ ਉਦਘਾਟਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਦੇ ਅਕਾਦਮਿਕ ਤੇ ਧਾਰਮਿਕ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਬਹੁਤ ਥੋੜ ਸਮੇਂ ਵਿਚ ਇਸ ਸੁਸਾਇਟੀ ਨੇ ਇਕ ਯੂਨੀਵਰਸਿਟੀ ਵਾਂਗ ਖੋਜ ਕਾਰਜ ਕੀਤੇ ਹਨ।ਅਜਿਹੇ ਸੈਮੀਨਾਰ ਜਿੱਥੇ ਸਿੱਖ ਨੌਜਵਾਨੀ ਨੂੰ ਬੌਧਿਕ ਮਜ਼ਬੂਤੀ ਦੇ ਰਾਹ ਤੋਰਦੇ ਹਨ, ਉਥੇ ਹੀ ਖੋਜਾਰਥੀਆਂ ਨੂੰ ਖੋਜ ਕਾਰਜਾਂ ਵੱਲ ਵੀ ਪ੍ਰੇਰਿਤ ਕਰਦੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦੋ ਇਤਿਹਾਸਕ ਪਹਿਲੂਆਂ ਨੂੰ ਉਭਾਰਦਿਆਂ ਆਖਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵਿਹਾਰਕ ਤੌਰ ‘ਤੇ ਗੁਰਗੱਦੀ ‘ਤੇ ਬਿਰਾਜ਼ਮਾਨ ਅਤੇ ਪਹਿਲੇ ਆਜ਼ਾਦ ਸਿੱਖ ਰਾਜ ਦੀ ਨੀਂਹ ਰੱਖਣ ਲਈ ਮਾਧੋ ਦਾਸ ਬੈਰਾਗੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਬਣਾ ਕੇ ਥਾਪੜਾ ਦਿੱਤਾ ਗਿਆ ਸੀ।ਕਿਹਾ ਕਿ ਸਿੱਖ ਇਤਿਹਾਸ ਨੂੰ ਘਟਨਾਵਾਂ ਨੇ ਇਨਕਲਾਬੀ ਮੋੜ ਦਿੱਤਾ ਹੈ। ਡਾ. ਜਸਪਾਲ ਸਿੰਘ ਨੇ ਦੱਖਣ ਦੇ ਸਿੱਖਾਂ ਦੀ ਸਮਾਜਿਕ ਅਤੇ ਆਰਥਿਕ ਹਾਲਤ ਦਾ ਜ਼ਿਕਰ ਕਰਦਿਆਂ ਸਮਰੱਥ ਸਿੱਖ ਸੰਸਥਾਵਾਂ ਨੂੰ ਹੋਕਾ ਦਿੱਤਾ ਕਿ ਆਪਣੀ ਕੌਮ ਦੇ ਇਕ ਵੱਡੇ ਹਿੱਸੇ ਨੂੰ ਅਛੋਪਲੇ ਟੁੱਟਣ ਤੋਂ ਬਚਾਇਆ ਜਾਵੇ।
ਸੈਮੀਨਾਰ ਦੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਦੇੜ ‘ਚ ਦਸਮ ਪਾਤਿਸ਼ਾਹ ਨਾਲ ਮਿਲਾਪ ਅਤੇ ਬਾਬਾ ਨਿਧਾਨ ਸਿੰਘ ਦੀਆਂ ਲੰਗਰ ਸੰਸਥਾ ਨੂੰ ਮਜ਼ਬੂਤ ਕਰਨ ਲਈ ਦਿੱਤੀਆਂ ਬੇਮਿਸਾਲ ਸੇਵਾਵਾਂ ਦਾ ਜ਼ਿਕਰ ਕੀਤਾ, ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰਬਪ੍ਰਵਾਨਿਤ ਟੀਕਾ ਅਤੇ ਸਿੱਖ ਇਤਿਹਾਸ ਨੂੰ ਸੋਧ ਕੇ ਲਿਖਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਵਿਸ਼ੇਸ਼ ਮਹਿਮਾਨ ਵਜੋਂ ਨਗਰ ਨਿਗਮ ਪਟਿਆਲਾ ਦੇ ਮੇਅਰ ਸ. ਅਮਰਿੰਦਰ ਸਿੰਘ ਬਜਾਜ ਸ਼ਾਮਲ ਹੋਏ। ਇਸ ਸੈਸ਼ਨ ਦੌਰਾਨ ਮੁੱਖ ਬੁਲਾਰਿਆਂ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰੋਫ਼ੈਸਰ ਡਾ. ਗੁਲਜ਼ਾਰ ਸਿੰਘ ਕੰਗ, ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਨਵੀਂ ਦਿੱਲੀ ਦੇ ਪ੍ਰੋਫ਼ੈਸਰ ਡਾ. ਅਮਨਦੀਪ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਡਾ. ਅਮਰਜੀਤ ਸਿੰਘ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਇਤਿਹਾਸ ਗੌਰਵ ਦੀ ਰੌਸ਼ਨੀ ਵਿਚ ਆਪੋ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਜ ਸਾਨੂੰ ਹਜ਼ੂਰ ਸਾਹਿਬ ਦੇ ਫ਼ਲਸਫ਼ੇ ਅਤੇ ਇਤਿਹਾਸਕ ਪੱਖ ਨੂੰ ਨਵੀਂਆਂ ਅੰਤਰ ਦ੍ਰਿਸ਼ਟੀਆਂ ਤੋਂ ਨੌਜਵਾਨ ਸਾਹਮਣੇ ਰੱਖਣਾ ਪਵੇਗਾ। ਉਨ•ਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬਹੁਤ ਸਾਰੇ ਵਿਰਾਸਤੀ ਸਰੋਕਾਰਾਂ ਤੋਂ ਅੱਜ ਦੀ ਪੀੜ ਨਾਵਾਕਫ਼ ਹੈ ਅਤੇ ਸਿੱਖ ਸੰਸਥਾਵਾਂ ਨੂੰ ਇਸ ਗੱਲ ਦੀ ਪੈਰਵਾਈ ਕਰਦਿਆਂ ਸਿੱਖ ਵਿਰਾਸਤ ਦੇ ਇਸ ਅਹਿਮ ਅਧਿਆਏ ਨੂੰ ਉਭਾਰਨ ਲਈ ਯਤਨ ਕਰਨੇ ਚਾਹੀਦੇ ਹਨ। ਬੁਲਾਰਿਆਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸੰਸਥਾਗਤ ਵਿਕਾਸ ਦੀ ਗੱਲ ਕਰਦਿਆਂ ਬਾਬਾ ਨਿਧਾਨ ਸਿੰਘ ਵਲੋਂ ਲੰਗਰ ਦੇ ਖੇਤਰ ‘ਚ ਨਿਭਾਈਆਂ ਸੇਵਾਵਾਂ ਦਾ ਉਚੇਚੇ ਤੌਰ ‘ਤੇ ਜ਼ਿਕਰ ਕੀਤਾ।
ਇਸ ਮੌਕੇ ਸੁਸਾਇਟੀ ਵਲੋਂ ‘ਛੇਵਾਂ ਅੰਤਰਰਾਸ਼ਟਰੀ ਸ਼੍ਰੋਮਣੀ ਸੇਵਾ ਐਵਾਰਡ’ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੂੰ ਦਿੱਤਾ ਗਿਆ। ਡਾ. ਜਸਪਾਲ ਸਿੰਘ ਦਾ ਸਨਮਾਨ ਪੱਤਰ ਡਾ. ਬਲਕਾਰ ਸਿੰਘ ਵਲੋਂ ਪੜਿ•ਆ ਗਿਆ।
ਸੈਮੀਨਾਰ ਦੇ ਅਖ਼ੀਰ ਵਿਚ ‘ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ’ ਦੇ ਬਾਨੀ ਡਾ. ਪਰਮਜੀਤ ਸਿੰਘ ਸਰੋਆ ਨੇ ਸੁਸਾਇਟੀ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਬਾਬਾ ਨਿਧਾਨ ਸਿੰਘ ਦਾ ਸੇਵਾ ਦੇ ਖੇਤਰ ਵਿਚ ਵੱਡਾ ਯੋਗਦਾਨ ਹੈ ਅਤੇ ਉਨ•ਾਂ ਦੇ ਜੀਵਨ ਅਤੇ ਦੇਣ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸੁਸਾਇਟੀ ਕਾਰਜਸ਼ੀਲ ਹੈ।ਉਨ•ਾਂ ਸੈਮੀਨਾਰ ਵਿਚ ਪਹੁੰਚੀਆਂ ਪ੍ਰਮੁਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸਰੋਤਿਆਂ ਤੋਂ ਇਲਾਵਾ ਗੁਰੂ ਕਾਂਸ਼ੀ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ ਦੇ ਪ੍ਰਿੰਸੀਪਲ ਡਾ. ਗੁਰਵੀਰ ਸਿੰਘ, ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਸਿੱਖਇਜ਼ਮ ਦੇ ਡਾਇਰੈਕਟਰ ਪ੍ਰੋ. ਬਲਕਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਧਰਮਿੰਦਰ ਸਿੰਘ ਉੱਭਾ, ਡਾ. ਅਮਰ ਸਿੰਘ, ਸਿੱਖ ਇਤਿਹਾਸ ਰੀਸਰਚ ਬੋਰਡ ਅੰਮ੍ਰਿਤਸਰ ਦੇ ਮੁਖੀ ਪ੍ਰੋ. ਸੁਖਦੇਵ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਬਲਦੇਵ ਸਿੰਘ ਚੂੰਘਾ, ਸ. ਲਾਭ ਸਿੰਘ ਦੇਵੀਨਗਰ, ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਸ. ਸੁਰਜੀਤ ਸਿੰਘ ਅਬਲੋਵਾਲ, ਉੱਘੇ ਕਾਲਮ ਨਵੀਸ ਸ. ਤਲਵਿੰਦਰ ਸਿੰਘ ਬੁੱਟਰ, ਸਿੱਖ ਬੁੱਧੀਜੀਵੀ ਕੌਂਸਲ ਦੇ ਚੇਅਰਮੈਨ ਸ. ਬਲਦੇਵ ਸਿੰਘ ਬੱਲੂਆਣਾ, ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਜ਼ਿਲ•ਾ ਗੁਰਦਾਸਪੁਰ ਪ੍ਰਧਾਨ ਸ. ਲਖਵਿੰਦਰ ਸਿੰਘ ਘੁੰਮਣ, ਸ. ਕੁਲਜੀਤ ਸਿੰਘ ਮੱਲ•ੀ, ਸ. ਗੁਰਜੀਤ ਸਿੰਘ ਉਪਲੀ, ਸ. ਧਨਵੰਤ ਸਿੰਘ, ਮੈਨੇਜਰ ਸ. ਜਸਵੀਰ ਸਿੰਘ, ਮੈਨੇਜਰ ਸ. ਗੁਰਲਾਲ ਸਿੰਘ, ਸ. ਕਰਨੈਲ ਸਿੰਘ, ਐਡੀਸ਼ਨਲ ਮੈਨੇਜਰ ਸ. ਕਰਮ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਗੁਰਬਖ਼ਸ਼ ਸਿੰਘ, ਸ. ਧਰਮਿੰਦਰ ਸਿੰਘ, ਸ. ਗੁਰਦੀਪ ਸਿੰਘ ਢਿੱਲੋਂ, ਸ. ਕੁਲਦੀਪ ਸਿੰਘ ਸਵਾਈਵਾਲਾ, ਸ. ਸੁਖਦੇਵ ਸਿੰਘ ਮੀਰਾਂਪੁਰ ਅਤੇ ਸ. ਸੁਰਿੰਦਰ ਸਿੰਘ ਚੌਹਾਨ ਆਦਿ ਵੀ ਹਾਜ਼ਰ ਸਨ।

Exit mobile version