Home Punjabi News ਬੁਨਿਆਦੀ ਢਾਂਚੇ ਦੇ ਵਿਕਾਸ ਲਈ 2.44 ਕਰੋੜ ਰੁਪਏ ਦੇ ਚੈਕ ਤਕਸੀਮ

ਬੁਨਿਆਦੀ ਢਾਂਚੇ ਦੇ ਵਿਕਾਸ ਲਈ 2.44 ਕਰੋੜ ਰੁਪਏ ਦੇ ਚੈਕ ਤਕਸੀਮ

0

ਪਟਿਆਲਾ,:ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਵੱਲੋਂ ਪਟਿਆਲਾ ਜ਼ਿਲਾ ਦੇ 6 ਵੱਖ-ਵੱਖ ਸਰਕਾਰੀ ਕਾਲਜਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਹਿਤ ਕਰੀਬ 2 ਕਰੋੜ 44 ਲੱਖ ਰੁਪਏ ਦੇ ਚੈਕ ਪ੍ਦਾਨ ਕੀਤੇ ਗਏ। ਸ. ਰੱਖੜਾ ਨੇ ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਬਿਕਰਮ ਕਾਲਜ, ਸਰਕਾਰੀ ਕਾਲਜ ਲੜਕੀਆਂ, ਸਰਕਾਰੀ ਸਰੀਰਕ ਸਿੱਖਿਆ ਕਾਲਜ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਅਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ‘ਚ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਹਿੱਤ ਇਹ ਚੈਕ ਤਕਸੀਮ ਕੀਤੇ।
ਕਾਲਜਾਂ ਦੇ ਪਰਿੰਸੀਪਲਾਂ ਨੂੰ ਚੈਕ ਮੁਹੱਈਆ ਕਰਵਾਉਂਦਿਆਂ ਸ. ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਕਾਲਜਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਸਮੇਂ-ਸਮੇਂ ‘ਤੇ ਕਾਲਜਾਂ ਦੇ ਸਰਵਪੱਖੀ ਵਿਕਾਸ ਲਈ ਫੰਡ ਜਾਰੀ ਕੀਤੇ ਜਾਂਦੇ ਹਨ। ਸ. ਰੱਖੜਾ ਨੇ ਦੱਸਿਆ ਕਿ ਸਰਕਾਰ ਨੇ ਉਚੇਰੀ ਸਿੱਖਿਆ ਹਾਸਲ ਕਰ ਰਹੀਆਂ ਲੜਕੀਆਂ, ਅੰਗਹੀਣ, ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਲਈ ਵੀ ਸਰਕਾਰੀ ਕਾਲਜਾਂ ਨੂੰ ਬਰਾਬਰਤਾ (ਇਕੂਟੀ) ਗਰਾਂਟ ਦੇਣ ਦਾ ਫੈਸਲਾ ਕੀਤਾ ਹੈ ਅਤੇ ਅੱਜ ਇਨਾ ਕਾਲਜਾਂ ਨੂੰ ਵੀ ਕਰੀਬ 11 ਲੱਖ ਰੁਪਏ ਇਕੂਟੀ ਗਰਾਂਟ ਤਹਿਤ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਾਲਜਾਂ ‘ਚ ਆਧੁਨਿਕ ਸਹੂਲਤਾਂ ਲਈ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਧੁਨਿਕ ਸਮੇਂ ਦੀ ਲੋੜ ਮੁਤਾਬਕ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਰਾਸ਼ਟਰੀ ਉਚ ਸਿੱਖਿਆ ਅਭਿਆਨ (ਰੂਸਾ) ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਨਾਲ ਕਾਲਜਾਂ ਵਿੱਚ ਸਮਾਰਟ ਰੂਮ, ਨਵੇਂ ਕਮਰੇ, ਲੈਬੋਰਟਰੀਜ਼ ਅਤੇ ਲੋੜ ਮੁਤਾਬਕ ਹੋਰ ਸਮਾਨ ਉਪਲਬਧ ਹੋ ਸਕੇਗਾ।
ਸ. ਰੱਖੜਾ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਨੂੰ 46.5 ਲੱਖ ਅਤੇ ਸਰਕਾਰੀ ਬਿਕਰਮ ਕਾਲਜ, ਸਰਕਾਰੀ ਕਾਲਜ ਲੜਕੀਆਂ, ਸਰਕਾਰੀ ਸਰੀਰਕ ਸਿੱਖਿਆ ਕਾਲਜ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਅਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੂੰ ਕਰੀਬ 40-40 ਲੱਖ ਰੁਪਏ ਦੇ ਚੈਕ ਪ੍ਦਾਨ ਕੀਤੇ। ਇਸ ਮੌਕੇ ਉਨਾ ਨਾਲ ਮੇਅਰ ਸ. ਅਮਰਿੰਦਰ ਸਿੰਘ ਬਜਾਜ, ਯੂਥ ਅਕਾਲੀ ਦਲ ਮਾਲਵਾ ਜ਼ੋਨ-2 ਦੇ ਪ੍ਰਧਾਨ ਸ਼੍ ਹਰਪਾਲ ਜੁਨੇਜਾ, ਡੀ.ਪੀ.ਆਈ ਕਾਲਜਾਂ ਸ਼੍ ਟੀ.ਕੇ. ਗੋਇਲ, ਸ. ਜਸਵਿੰਦਰ ਸਿੰਘ ਚੀਮਾ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ।

Exit mobile version