Home Crime News ਬੈਂਕਾਂ ਸਬੰਧੀ 138 ਐਨ.ਆਈ. ਐਕਟ ਅਤੇ ਰਿਕਵਰੀ ਸੂਟ ਦੇ 305 ਕੇਸਾਂ ਦਾ...

ਬੈਂਕਾਂ ਸਬੰਧੀ 138 ਐਨ.ਆਈ. ਐਕਟ ਅਤੇ ਰਿਕਵਰੀ ਸੂਟ ਦੇ 305 ਕੇਸਾਂ ਦਾ ਨਿਪਟਾਰਾ

0

ਪਟਿਆਲਾ : ਸ੍ਰੀ ਹਰਮਿੰਦਰ ਸਿੰਘ ਮਦਾਨ ਜਿਲ੍ਹਾ ਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ ਹੇਠ ਮਿਤੀ 13 ਅਗਸਤ ਨੂੰ ਸੈਸ਼ਨ ਡਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਵਿੱਖੇ ਬੈਂਕਾਂ ਸਬੰਧੀ, 138 ਐਨ.ਆਈ. ਐਕਟ ਅਤੇ ਰਿਕਵਰੀ ਸੂਟ ਦੇ ਕੇਸ ਲਏ ਗਏ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਸੈਸ਼ਨ ਡਵੀਜ਼ਨ, ਪਟਿਆਲਾ ਵਿਚ ਕੁੱਲ 3 ਬੈਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਵਿੱਚ ਸ਼੍ਰੀ ਰਮਨ ਕੁਮਾਰ, ਮਾਨਯੋਗ ਸਿਵਲ ਜੱਜ ਸੀਨੀਅਰ ਡਿਵੀਜਨ, ਸ਼੍ਰੀ ਇੰਦਰਜੀਤ ਸਿੰਘ, ਮਾਨਯੋਗ ਸਿਵਲ ਜੱਜ ਜੂਨੀਅਰ ਡਿਵੀਜਨ ਦੀ ਪ੍ਰਧਾਨਗੀ ਹੇਠ ਅਤੇ ਸਥਾਈ ਲੋਕ ਅਦਾਲਤ ਵਿੱਚ ਵੀ ਬੈਂਚ ਬਣਾਏ ਗਏ। ਇਸ ਤੋਂ ਇਲਾਵਾ ਰਾਜਪੁਰਾ, ਸਮਾਣਾ ਅਤੇ ਨਾਭਾ ਵਿੱਖੇ ਵੀ ਇੱਕ-ਇੱਕ ਬੈਂਚ ਬਣਾਇਆ ਗਿਆ।
ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਅਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣੇ ਅਤੇ ਵੱਡੀ ਤਾਦਾਤ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਕੌਮੀ ਲੋਕ ਅਦਾਲਤ ਵਿਖੇਂ ਲਗਭਗ 526 ਕੇਸ ਸੁਣਵਾਈ ਲਈ ਰੱਖੇ ਗਏ, ਜਿਹਨਾਂ ਵਿੱਚੋਂ 305 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 2 ਕਰੋੜ 72 ਲੱਖ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਤੇ ਸ੍ਰੀ ਹਰਮਿੰਦਰ ਸਿੰਘ ਮਦਾਨ, ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਪਟਿਆਲਾ ਕੋਰਟ ਵਿੱਚ ਗਠਿਤ ਹਰੇਕ ਬੈਂਚ ਦਾ ਦੌਰਾ ਕੀਤਾ ਅਤੇ ਇਸ ਲੋਕ ਅਦਾਲਤ ਵਿੱਚ ਆਈ ਪਾਰਟੀਆਂ/ਲੋਕਾਂ ਨੂੰ ਰਾਜੀਨਾਮੇ ਦੇ ਨਾਲ ਝਗੜੇ ਦਾ ਹੱਲ ਕਰਨ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ। ਕਿਉਂਕਿ ਇਹ ਫੈਸਲਾ ਆਸਪੀ ਰਜਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਮੌਕੇ ਤੇ ਸ਼੍ਰੀ ਆਸ਼ੀਸ਼ ਕੁਮਾਰ ਬਾਂਸਲ, ਸੀ.ਜੇ.ਐਮ. ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਦੱਸਿਆ ਕਿ ਮਹੀਨੇ ਦੇ ਕੰਮ ਵਾਲੇ ਅਖੀਰਲੇ ਸ਼ਨੀਵਾਰ ਨੂੰ ਸਾਰੀਆਂ ਜੂਡੀਸ਼ੀਅਲ ਕੋਰਟਾਂ ਵਿਖੇਂ ਮਾਸਿਕ ਲੋਕ-ਅਦਾਲਤ ਲਗਾਈ ਜਾਂਦੀ ਹੈ ਜਿਸ ਵਿੱਚ ਗੰਭੀਰ ਅਪਰਾਧਿਕ ਕੇਸਾਂ ਨੂੰ ਛੱਡ ਕੇ, ਹਰ ਤਰ੍ਹਾਂ ਦੇ ਕੇਸ ਲਗਾਏ ਜਾਂਦੇ ਹਨ। ਉਨ੍ਹਾਂ ਦੁਆਰਾ ਲੋਕਾਂ ਨੂੰ ਇਹ ਅਪੀਲ ਕੀਤੀ ਹੈ ਕਿ ਅਗਲੀ ਕੌਮੀ ਲੋਕ-ਅਦਾਲਤ ਮਿਤੀ 10.09.2016 ਨੂੰ ਲੱਗੇਗੀ, ਜਿਸ ਵਿੱਚ ਰਾਜੀਨਾਮਾ ਯੌਗ ਅਪਰਾਧਿਕ ਕੇਸ ਲਾਏ ਜਾਣਗੇ ਜਿਸ ਵਿੱਚ ਲੋਕ ਇਸ ਲੋਕ-ਅਦਾਲਤ ਦਾ ਲਾਭ ਉਠਾ ਕੇ ਆਪਣੇ ਝਗੜਿਆਂ ਦਾ ਸਹਿਮਤੀ ਨਾਲ ਫੈਸਲਾ ਕਰਵਾ ਸਕਦੇ ਹਨ।ਇਸ ਸੰਬੰਧੀ ਹੋਰ ਜਾਣਕਾਰੀ ਲਈ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ website: www.pulsa.gov.in. ਅਤੇ ਟੋਲ ਫਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Exit mobile version