ਬਠਿੰਡਾ : ਅੱਜ ਬਠਿੰਡਾ ਵਿਖੇ ਬਜ਼ੁਰਗਾਂ ਲਈ ਅੰਤਰਰਾਸ਼ਟਰੀ ਦਿਵਸ ‘ਤੇ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ ਸੁਰਜੀਤ ਕੁਮਾਰ ਜਿਆਣੀ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਉਨਾ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਬਜ਼ੁਰਗ ਹੀ ਸਾਡਾ ਵਡਮੁੱਲਾ ਸਰਮਾਇਆ ਹਨ। ਉਨਾ ਕਿਹਾ ਕਿ ਬਜ਼ੁਰਗਾਂ ਦੀ ਜ਼ਿੰਦਗੀ ਦੇ ਤਜਰਬੇ ਅਪਣਾ ਕੇ ਹੀ ਆਉਣ ਵਾਲੀਆਂ ਪੀੜਆਂ ਅੱਗੇ ਵਧ ਸਕਦੀਆਂ ਹਨ। ਉਨਾ ਕਿਹਾ ਕਿ ਸਮਾਜ ਵਿਚ ਬਜ਼ੁਰਗਾਂ ਦਾ ਪੂਰਾ ਮਾਣ ਸਤਿਕਾਰ ਹੀ ਸਾਨੂੰ ਇਕ ਜਿੰਮੇਵਾਰ ਵਿਅਕਤੀ ਦਾ ਦਰਜਾ ਪ੍ਦਾਨ ਕਰਦਾ ਹੈ। ਉਨਾ ਕਿਹਾ ਕਿ ਬਜ਼ੁਰਗਾਂ ਦਾ ਸਤਿਕਾਰ ਕਰਨ ਵਾਲਾ ਵਿਅਕਤੀ ਹੀ ਸਮਾਜ ਵਿਚ ਜਸ ਖੱਟਦਾ ਹੈ।
ਸ਼੍ ਜਿਆਣੀ ਨੇ ਕਿਹਾ ਕਿ ਸਾਨੂੰ ਆਪਣੇ ਮਾਤਾ-ਪਿਤਾ ਨੂੰ ਪੂਰਾ ਪਿਆਰ ਤੇ ਸਤਿਕਾਰ ਦੇਣਾ ਚਾਹੀਦਾ ਹੈ। ਉਨਾ ਕਿਹਾ ਕਿ ਹਰ ਵਿਅਕਤੀ ਨੇ ਇਕ ਦਿਨ ਬਜ਼ੁਰਗ ਅਵਸਥਾ ਵਿਚ ਜਾਣਾ ਹੈ, ਇਸ ਲਈ ਸਾਨੂੰ ਹੁਣ ਬਜ਼ੁਰਗਾਂ ਦੀ ਸੇਵਾ ਕਰਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨਾ ਚਾਹੀਦਾ ਹੈ। ਉਨਾ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਲਈ ਵੱਖ-ਵੱਖ ਸਹੂਲਤਾਂ ਪ੍ਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਬਜ਼ੁਰਗਾਂ ਨੂੰ ਕਿਸੇ ਤਰਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨਾ ਕਿਹਾ ਕਿ ਬੁਢਾਪਾ ਪੈਨਸ਼ਨ ਤੋਂ ਇਲਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 60 ਸਾਲ ਦੀ ਉਪਰ ਦੇ ਉਮਰ ਦੇ ਵਿਅਕਤੀਆਂ ਨੂੰ ਸੀਨੀਅਰ ਸ਼ਿਟੀਜਨ ਦੇ ਸ਼ਨਾਖਤੀ ਕਾਰਡ ਦਿੱਤੇ ਜਾ ਰਹੇ ਹਨ। ਉਨਾ ਕਿਹਾ ਕਿ ਬਠਿੰਡਾ ਵਿਚ ਹੁਣ ਤੱਕ 55790 ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਉਨਾ ਕਿਹਾ ਕਿ ਸਰਕਾਰ ਵਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ ਮਾਲੀ ਸਹਾਇਤਾ, ਆਸ਼ਰਿਤ ਬੱਚਿਆਂ ਲਈ ਮਾਲੀ ਸਹਾਇਤਾ, ਅਪੰਗ ਵਿਅਕਤੀਆਂ ਲਈ ਵਿੱਤੀ ਸਹਾਇਤਾ, ਪੈਨਸ਼ਨ/ਵਿੱਤੀ ਸਹਾਇਤਾ ਦੀ ਅਦਾਇਗੀ, ਨਵੀਂਆ ਪੈਨਸ਼ਨਾਂ ਲਗਾਉਣ ਸਬੰਧੀ, ਅੰਗਹੀਣ ਵਿਅਕਤੀਆਂ ਨੂੰ ਸ਼ਨਾਖਤੀ ਕਾਰਡਾਂ ਤੋਂ ਇਲਾਵਾ ਲੋੜਵੰਦਾਂ ਨੂੰ ਹੋਰ ਵੀ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਂਦੀਆਂ ਹਨ। ਸਮਾਰੋਹ ਦੌਰਾਨ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।