ਸ੍ ਮੁਕਤਸਰ ਸਾਹਿਬ,: ਮੁੱਖ ਪਾਰਲੀਮਾਨੀ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਸ਼੍ ਪ੍ਕਾਸ਼ ਚੰਦ ਗਰਗ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਵਰਗ ਨਾਲ ਕੀਤਾ ਹਰ ਵਾਅਦਾ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਉਂਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਂਆਂ ਬੁਲੰਦੀਆਂ ਤੱਕ ਪਹੁੰਚਾਇਆ ਹੈ ਜਿਸ ਦੇ ਸਿੱਟੇ ਵਜੋਂ ਪੰਜਾਬ ਅੱਜ ਹਰ ਪੱਖੋਂ ਹਰ ਖੇਤਰ ਵਿੱਚ ਦੇਸ਼ ਦੇ ਬਾਕੀ ਰਾਜਾਂ ਨਾਲੋਂ ਕਿਤੇ ਅੱਗੇ ਹੈ।
ਅੱਜ ਇੱਥੇ ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਕਿਸਾਨਾਂ ਨੂੰ ਸਿਹਤ ਬੀਮਾ ਕਾਰਡ ਮੁਹੱਈਆ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਸੂਬੇ ਦੇ ਕਿਸਾਨਾਂ, ਵਪਾਰੀਆਂ ਅਤੇ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਕਿਉਂਕਿ ਇਸ ਸਕੀਮ ਹੇਠ ਕਿਸਾਨਾਂ, ਵਪਾਰੀਆਂ ‘ਤੇ ਮਜਦੂਰਾਂ ਆਦਿ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਇੱਕੋ-ਇੱਕ ਅਜਿਹਾ ਸੂਬਾ ਹੈ ਜਿਸ ਨੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਕੇੇ ਲੋੜਵੰਦਾਂ ਨੂੰ ਵੱਖ-ਵੱਖ ਤਰਾਂ ਦੀ ਮਦਦ ਨੂੰ ਯਕੀਨ ਵਿੱਚ ਬਦਲਿਆ ਹੈ।
ਸਿਹਤ ਬੀਮਾ ਕਾਰਡਾਂ ਨੂੰ ਇਤਹਾਸਿਕ ਫ਼ੈਸਲਾ ਕਰਾਰ ਦਿੰਦਿਆਂ ਸ਼੍ ਗਰਗ ਨੇ ਕਿਹਾਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਈ ਤਰਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੀ ਕਿਸਾਨੀ, ਵਪਾਰੀ ਵਰਗ ਅਤੇ ਲੋੜਵੰਦ ਲੋਕਾਂ ਨੂੰ ਇਨਾਂ ਕਾਰਡਾਂ ਰਾਹੀਂ ਵੱਡੀ ਰਾਹਤ ਦਿੱਤੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਗ਼ਰੀਬ ‘ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਪ੍ਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਹੁਣ ਰਾਜ ਦੇ ਕਿਸਾਨਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਸਮਾਰਟ ਕਾਰਡ ਧਾਰਕ ਅਤੇ ਉਹਨਾਂ ਦੇ ਆਸਰਿਤ ਪਰਿਵਾਰ ਦੇ ਪੰਜ ਮੈਂਬਰਾਂ ਤੱਕ 50 ਹਜ਼ਾਰ ਰੁਪਏ ਤੱਕ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਪ੍ਵਾਨਿਤ ਹਸਪਤਾਲਾਂ ਵਿਚੋਂ ਕੈਸ ਲੈਸ ਸਕੀਮ ਤਹਿਤ ਇਲਾਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਕਿ ਪੰਜਾਬ ਸਰਕਾਰ ਸੂਬੇ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਮੰਤਵ ਲਈ ਸਮੇਂ ਸਮੇਂ ਤੇ ਅਨੇਕ ਸਕੀਮਾਂ ਚਲਾਈਆਂ ਗਈਆਂ ਹਨ । ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਬਿਲਕੁਲ ਮੁਫ਼ਤ ਹੈ। ਇਸ ਸਿਹਤ ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ਦੇ ਮੁਖੀ ਦੇ ਦਿਹਾਂਤ ਜਾਂ ਨਕਾਰਾ ਹੋਣ ‘ਤੇ 5 ਲੱਖ ਰੁਪਏ ਦਾ ਮੁਆਵਜ਼ਾ ਵੀ ਸ਼ਾਮਲ ਹੈ। ਉਨਾਂ ਦੱਸਿਆ ਕਿ ਕਿਸਾਨਾਂ ਲਈ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਲਾਨਾ ਪਰੀਮੀਅਮ ਦੀ ਕਿਸ਼ਤ ਵੀ ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਜ਼ਿਲੇ ਦੇ 28 ਹਜਾਰ ਦੇ ਕਰੀਬ ਕਿਸਾਨਾਂ ਦੇ ਇਸ ਯੋਜਨਾਂ ਤਹਿਤ ਕਾਰਡ ਬਣਨਗੇ ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ ਹਰਦੀਪ ਸਿੰਘ ਡਿੰਪੀ ਢਿਲੋਂ , ਡਾ.ਸੁਮੀਤ ਜਾਰੰਗਲ ਡਿਪਟੀ ਕਮਿਸਨਰ, ਸ੍ ਕੁਲਜੀਤਪਾਲ ਸਿੰਘ ਮਾਹੀ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਸ੍ ਰਾਮ ਸਿੰਘ ਐਸ.ਡੀ.ਐਮ, ਸ੍ ਕੁਲਬੀਰ ਸਿੰਘ ਮੱਤਾ ਡੀ.ਐਮ.ਓ, ਸ੍ਰੀ ਗੁਰਚਰਨ ਸਿੰਘ ਸਕੱਤਰ ਮਾਰਕੀਟ ਕਮੇਟੀ, ਮੈਡਮ ਵੀਰਪਾਲ ਕੌਰ ਤਰਮਾਲਾ, ਸ੍ ਬਿੰਦਰ ਸਿੰਘ ਸਿਆਸੀ ਸਕੱਤਰ, ਸ੍ ਜਗਦੇਵ ਸਿੰਘ ਭੁੱਲਰ, ਸ੍ ਐਚ.ਐਸ.ਬੇਦੀ ਪ੍ਧਾਨ ਨਗਰ ਕੌਸਲ ਸ੍ ਰਾਜੇਸ਼ ਭਠੇਲਾ ਜਿਲਾ ਭਾਜਪਾ ਪ੍ਧਾਨ ਵੀ ਹਾਜ਼ਰ ਸਨ।
ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਹਰੀ ਭਰੀ ਬਨਾਉਣ ਅਤੇ ਮਾਰੂਥਲ ਬਨਣ ਤੋਂ ਰੋਕਣ ਲਈ ਜਲਦੀ ਰਾਜ ਦੇ ਕਿਸਾਨਾਂ ਨੂੰ 1 ਲੱਖ 65 ਹਜ਼ਾਰ ਟਿਊਬਵੈਲ ਦੇ ਹੋਰ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਇਹਨਾਂ ਟਿਊਬਵੈਲਾ ਲਈ ਬਿਜਲੀ ਮੁਫਤ ਦਿੱਤੀ ਜਾਵੇਗੀ ਅਤੇ ਇਹਨਾਂ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਪੰਜਾਬ ਸਰਕਾਰ ਵਲੋਂ ਕੀਤੀ ਜਾਵੇਗੀ ਤਾਂ ਜੋ ਪੰਜਾਬ ਦਾ ਕਿਸਾਨ ਖੇਤੀਬਾੜੀ ਲਈ ਪਾਣੀ ਤੋਂ ਬਿਨਾਂ ਵਾਂਝਾ ਨਾ ਰਹੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ 12 ਲੱਖ ਟਿਊਬਵੈਲ ਕੁਨੈਕਸ਼ਨਾਂ ਦੇ ਬਿੱਲ ਮੁਆਫ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੋਇਆ ਹੈ, ਜਿਸ ਦੇ ਤਹਿਤ ਰਾਜ ਸਰਕਾਰ ਵਲੋਂ 6 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਅੰਨਦਾਤਾ ਹੈ, ਇਸ ਲਈ ਕਿਸਾਨਾਂ ਦਾ ਜੀਵਨ ਪੱਧਰ ਉਚ ਚੁੱਕਣਾ ਲਈ ਸਰਕਾਰੀ ਮੁਲਾਜ਼ਮਾਂ ਦੀ ਤਰਜ਼ ਤੇ ਕਿਸਾਨਾ ਲਈ ਜੀ.ਪੀ.ਫੰਡ ਅਤੇ 60 ਸਾਲ ਤੋਂ ਉਪਰ ਕਿਸਾਨਾਂ ਲਈ ਪੈਨਸ਼ਨ ਸਕੀਮ ਵਰਗੀਆਂ ਭਲਾਈ ਸਕੀਮਾਂ ਸ਼ੁਰੂ ਕਰ ਰਹੀ ਹੈ। ਉਹਨਾਂ ਅੱਗੇ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਨੀਲੇ ਕਾਰਡ ਧਾਰਕਾਂ ਦੇ 28 ਲੱਖ ਪਰਿਵਾਰਾਂ ਨੂੰ ਭਗਤ ਪੂਰਨ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ । ਇਹਨਾਂ ਸਕੀਮਾਂ ਨੂੰ ਆਉਣ ਵਾਲੀਆਂ ਪੀੜੀਆਂ ਸਦਾ ਯਾਦ ਰੱਖਣਗੀਆਂ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰਾਜ ਦੀਆਂ ਮਾਰੂ ਨੀਤੀਆਂ ਤੋਂ ਹਮੇਸ਼ਾ ਸਾਵਧਾਨ ਰਹਿਣਾ ਚਾਹੀਦਾ ਹੈ । ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਪੰਜਾਬ ਦੇ ਪਾਣੀਆਂ, ਧਾਰਮਿਕ ਤੇ ਹੋਰ ਮਸਲਿਆਂ ਸਬੰਧੀ ਦੋਗਲੀਆਂ ਨੀਤੀਆਂ ਤੋਂ ਹਮੇਸ਼ਾ ਸਾਵਧਾਨ ਰਹਿਣਾ ਚਾਹੀਦਾ ਹੈ। ਇਹਨਾਂ ਪਾਰਟੀਆਂ ਦੇ ਆਗੂ ਪੰਜਾਬ ਅੰਦਰ ਹੋਰ ਬਿਆਨ ਦਿੰਦੇ ਹਨ ਅਤੇ ਦਿੱਲੀ ਵਿਚ ਹੋਰ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ ਦੀ ਬੂੰਦ ਬੂੰਦ ਤੇ ਪੰਜਾਬ ਦਾ ਹੱਕ ਅਤੇ ਪੰਜਾਬ ਵਿਚੋਂ ਐਸ.ਵਾਈ.ਐਲ.ਕਿਸੇ ਵੀ ਕੀਮਤ ਤੇ ਨਹੀ ਨਿਕਲਣ ਦਿੱਤੀ ਜਾਵੇਗੀ ਤਾਂ ਜੋ ਰਾਜ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਦਾ ਸੂਬੇ ਵਿਚ ਮੁੜ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ।