Home Political News ਭਿੰਡਰਾਂਵਾਲੇ ਦਾ ਜਨਮ ਦਿਨ ਮਨਾ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ...

ਭਿੰਡਰਾਂਵਾਲੇ ਦਾ ਜਨਮ ਦਿਨ ਮਨਾ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ ਕੇਜਰੀਵਾਲ : ਵਿਧਾਇਕ ਕੰਬੋਜ

0

ਪਟਿਆਲਾ:ਪੰਜਾਬ ਦੀ ਸੱਤਾ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਅਤੇ ਇਸ ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਅਮਨ ਤੇ ਸ਼ਾਂਤੀ ਨੂੰ ਲਾਂਬੂ ਲਾਉਣ ‘ਤੇ ਤੁਲੇ ਹੋਏ ਹਨ। ਇਹੀ ਕਾਰਨ ਹੈ ਕਿ ਕੇਜਰੀਵਾਲ ਦੀ ਪਾਰਟੀ 50 ਹਜ਼ਾਰ ਤੋਂ ਵੱਧ ਪੰਜਾਬੀਆਂ ਦੇ ਕਾਤਲ ਜਰਨੈਲ ਸਿੰਘ ਭਿੰਡਰਾਂਵਾਲਾ ਦਾ ਜਨਮ ਦਿਨ ਮਨਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਪਰ ਪੰਜਾਬ ਦੀ ਜਨਤਾ ਉਨਾ ਨੂੰ ਮੂੰਹ ਨਹੀਂ ਲਾਵੇਗੀ ਕਿਉਂਕਿ ਪੰਜਾਬੀਆਂ ਨੇ ਦੋ ਦਹਾਕਿਆਂ ਤੱਕ ਅੱਤਵਾਦ ਆਪਣੇ ਪਿੰਡਿਆਂ ‘ਤੇ ਝੇਲਿਆ ਹੈ। ਇਨਾ ਵਿਚਾਰਾਂ ਦਾ ਪ੍ਗਟਾਵਾ ਜ਼ਿਲਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਧਾਨ ਅਤੇ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਕੰਬੋਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਇਸ ਦੇ ਮੁਖੀ ਕੇਜਰੀਵਾਲ ਹਮੇਸ਼ਾ ਹੀ ਦੇਸ਼ ਤੋੜਨ ਦੀਆਂ ਗੱਲਾਂ ਕਰਦੇ ਹਨ। ਅਖਬਾਰਾਂ ਦੀਆਂ ਸੁਰਖੀਆਂ ਬਣਨ ਲਈ ਉਹ ਜਾਣਬੂਝ ਕੇ ਵਿਵਾਦਿਕ ਮੁੱਦੇ ਖੜ ਕਰਦੇ ਹਨ ਤਾਂ ਜੋ ਉਹ ਅਖਬਾਰ ਦੀਆਂ ਸੁਰਖੀਆਂ ਬਣ ਸਕਣ। ਵਿਧਾਇਕ ਕੰਬੋਜ ਨੇ ਕਿਹਾ ਕਿ ਕੇਜਰੀਵਾਲ, ਸੰਜੇ ਸਿੰਘ ਅਤੇ ਹੋਰ ਲੋਟੂ ਟੋਲਾ ਪੰਜਾਬੀਆਂ ਨੂੰ ਮੂਰਖ ਨਹੀਂ ਬਣਾ ਸਕਦਾ। ਪੰਜਾਬ ਦੇ ਲੋਕਾਂ ਤੇ ਕਾਂਗਰਸ ਪਾਰਟੀ ਨੇ ਕੁਰਬਾਨੀਆਂ ਦੇ ਕੇ ਪੰਜਾਬ ਵਿਚ ਅਮਨ ਚੈਨ ਦੇ ਦਿਨ ਲਿਆਉਂਦੇ ਹਨ। ਉਨਾ ਕਿਹਾ ਕਿ ਜਦੋਂ ਪੰਜਾਬ ਦੇ ਨਿਰਦੋਸ਼ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਸੀ, ਉਦੋਂ ਕੇਜਰੀਵਾਲ ਦਿੱਲੀ ਵਿਚ ਮੌਜਾਂ ਕਰ ਰਿਹਾ ਸੀ। ਉਸ ਸਮੇਂ ਕਿਸੇ ਨੂੰ ਪੰਜਾਬ ਦੀ ਚਿੰਤਾ ਨਹੀਂ ਹੋਈ। ਉਸ ਸਮੇਂ ਪੰਜਾਬ ਦੇ ਲੋਕਾਂ ਅਤੇ ਕਾਂਗਰਸੀ ਆਗੂਆਂ ਨੇ ਅੱਤਵਾਦੀਆਂ ਦੀਆਂ ਗੋਲੀਆਂ ਦਾ ਨਿਸ਼ਾਨਾ ਬਣੇ ਲੋਕਾਂ ਦੀ ਸਾਰ ਲਈ। ਉਨਾ ਕਿਹਾ ਕਿ ਕਾਂਗਰਸ ਨੇ ਆਪਣਾ ਇਕ ਮੁੱਖ ਮੰਤਰੀ, ਕਈ ਵਿਧਾਇਕ, ਆਗੂ ਅਤੇ ਸੈਂਕੜੇ ਵਰਕਰ ਗੰਵਾਏ ਹਨ। ਉਨਾ ਕਿਹਾ ਕਿ ਉਹ ਖੁਦ ਅੱਤਵਾਦ ਪੀੜਤਾਂ ਨੂੰ ਢਾਰਸ ਬਣਾਉਣ ਲਈ ਉਨਾ ਦੇ ਕੋਲ ਜਾਂਦੇ ਰਹੇ ਹਨ ਅਤੇ ਇਕ-ਇਕ ਦਿਨ 18-18 ਸੀਵੇ ਬਲਦੇ ਉਨਾ ਦੇਖੇ ਹਨ। ਅਜਿਹੇ ਵਿਚ ਕੇਜਰੀਵਾਲ ਅਤੇ ਉਸ ਦੀ ਜੁੰਡਲੀ ਨੂੰ ਕਿਸੇ ਵੀ ਤਰ•ਾਂ ਦੇ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਵਿਧਾਇਕ ਕੰਬੋਜ ਨੇ ਕਿਹਾ ਕਿ ਕੇਜਰੀਵਾਲ ਆਪ ਹਰਿਆਣਾ ਸੂਬੇ ਨਾਲ ਸਬੰਧ ਰੱਖਦਾ ਹੈ। ਹਰਿਆਣਾ ਵਿਚ ਵੀ ਵਿਧਾਨ ਸਭਾ ਚੋਣਾਂ ਹੋਈਆਂ ਅਤੇ ਬਿਹਾਰ, ਝਾਰਖੰਡ, ਮਹਾਰਾਸ਼ਟਰ ਸਮੇਤ ਹੋਰਨਾਂ ਕਈ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋਈਆਂ ਪਰ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਉਥੇ ਚੋਣ ਨਹੀਂ ਲੜੀ। ਹੁਣ ਜਾਣਬੂਝ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਤੇ ਅਸਿੱਧੇ ਤੌਰ ‘ਤੇ ਅਕਾਲੀ ਦਲ ਨੂੰ ਲਾਭ ਪਹੁੰਚਾਉਣ ਲਈ ਉਹ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ। ਉਨਾ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਵੀ ਹਾਲਤ ਵਿਚ ਇਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। ਪੰਜਾਬੀਆਂ ਨੂੰ ਪਤਾ ਹੈ ਕਿ ਪੰਜਾਬ ਸੂਬੇ ਨੂੰ ਜੇਕਰ ਕੋਈ ਤਰੱਕੀ ਵੱਲ ਲਿਜਾ ਸਕਦਾ ਹੈ ਤਾਂ ਉਹ ਕੈ. ਅਮਰਿੰਦਰ ਸਿੰਘ ਹੀ ਹੈ। ਉਨਾ ਕਿਹਾ ਕਿ ਵਪਾਰੀਆਂ, ਕਿਸਾਨਾਂ ਅਤੇ ਨੌਜਵਾਨਾਂ ਨੂੰ ਇਹ ਗੱਲ ਸਮਝ ਆ ਚੁੱਕੀ ਹੈ, ਇਸੇ ਕਾਰਨ ਪੰਜਾਬ ਦੇ ਸਮੁੱਚੇ ਵਰਗ ਹੁਣ ਕੈ. ਅਮਰਿੰਦਰ ਸਿੰਘ ਦੀ ਪਿੱਠ ‘ਤੇ ਖੜ ਹੋ ਗਏ ਹਨ। ਕੈਪਟਨ ਦੀ ਪੰਜਾਬ ਵਿਚ ਮਜਬੂਤ ਸਥਿਤੀ ਨੂੰ ਦੇਖਦੇ ਹੋਏ ਹੀ ਕੇਜਰੀਵਾਲ ਅੱਤਵਾਦੀਆਂ ਅਤੇ ਵੱਖਵਾਦੀਆਂ ਦੀ ਮਦਦ ਦੇ ਨਾਲ ਪੰਜਾਬ ਵਿਚ ਆਪਣੇ ਪੈਰ ਜਮਾਉਣਾ ਚਾਹੁੰਦਾ ਹੈ ਪਰ ਪੰਜਾਬ ਦੇ ਅਮਨ ਪਸੰਦ ਲੋਕ ਕਿਸੇ ਵੀ ਹਾਲਤ ਵਿਚ ਹੁਣ ਪੰਜਾਬ ਵਿਚ ਅੱਤਵਾਦ ਨਹੀਂ ਦੇਖਣਾ ਚਾਹੁੰਦੇ। ਜਿਹੜੇ ਲੋਕ ਭਿੰਡਰਾਂਵਾਲੇ ਨੂੰ ਸ਼ਹੀਦ ਮੰਨਦੇ ਹਨ, ਉਹ ਲੋਕ ਪੰਜਾਬ ਦੇ ਵਿਰੋਧੀ ਹਨ ਅਤੇ ਪੰਜਾਬ ਦਾ ਆਪਸੀ ਭਾਈਚਾਰਾ ਖਰਾਬ ਕਰਨਾ ਚਾਹੁੰਦੇ ਹਨ।

Exit mobile version